ਪਟਿਆਲਾ

ਕਾਲਜ ਪਟਿਆਲਾ ਵੱਲੋਂ ਗੁਰਮਤਿ ਸਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ

ਪਟਿਆਲਾ (/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਵਲੋਂ ਕਿਰਤ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਗੁਰਮਤਿ ਦੀ ਜਾਣਕਾਰੀ ਦੇਣ ਸਬੰਧੀ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ. ਰਾਜਪਾਲ ਸਿੰਘ ਸਹਿਜ ਪਾਠ ਸੇਵਾ ਸੋਸਾਇਟੀ ਸ੍ਰੀ ਅੰਮਿ੍ਰਤਸਰ ਸਾਹਿਬ ਨੇ ਵਿਸੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ. ਰਾਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੰਦਗੀ ਜਿਊਣ ਦੇ ਬੁਨਿਆਦੀ ਨੁਕਤੇ ਧਰਮ ਦੀ ਜਾਣਕਾਰੀ ਹੋਣ ’ਤੇ ਹੀ ਹਾਸਿਲ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਹਿੰਮਤ, ਸਿਦਕ ਤੇ ਭਰੋਸਾ ਸ਼ਬਦਾਂ ਰਾਹੀਂ ਵਿਦਿਆਰਥੀਆਂ ਨੂੰ ਹਮੇਸ਼ਾ ਹਿੰਮਤ, ਸਿਦਕ ਤੇ ਭਰੋਸੇ ਨਾਲ ਇਕ ਚੰਗਾ ਜੀਵਨ ਜਿਊਣ ਅਤੇ ਹਮੇਸਾ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਬਜੁਰਗਾਂ ਦੀ ਅਸੀਸ ਲੈਣ ਲਈ ਅਤੇ ਚੰਗੇ ਗੁਣਾਂ ਦੇ ਧਾਰਨੀ ਹੋਣ ਲਈ ਕਿਹਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹਿਜ ਪਾਠ ਕਰਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਅਜਿਹੇ ਲੈਕਚਰ ਜਿੱਥੇ ਵਿਦਿਆਰਥੀਆਂ ਵਿੱਚ ਪੜ੍ਹਾਈ ਦੇ ਗੁਣ ਪੈਦਾ ਕਰਦੇ ਹਨ ਉਥੇ ਇਕ ਚੰਗੀ ਨੈਤਿਕ ਸਿਖਿਆ ਹਾਸਲ ਕਰਨ ਲਈ ਵੀ ਮਦਦਗਾਰ ਸਿੱਧ ਹੁੰਦੇ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨਾਂ ਦੁਆਰਾ ਦੱਸੇ ਗਏ ਜੀਵਨ ਉੱਤੇ ਚਲਦਿਆਂ ਹੀ ਅਸੀਂ ਜ਼ਿੰਦਗੀ ਵਿਚ ਉੱਚ ਪ੍ਰਾਪਤੀਆਂ ਕਰ ਸਕਦੇ ਹਾਂ। ਉਨ੍ਹਾਂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਨੂੰ ਵੀ ਆਪਣੇ ਉੱਤੇ ਜੀਵਨ ਵਿਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਕਿਰਤ ਕਲੱਬ ਦੇ ਕਨਵੀਨਰ ਡਾ. ਦਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਗੇ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ ਜਿਸ ਨਾਲ ਵਿਦਿਆਰਥੀਆਂ ਵਿੱਚ ਗੁਰਮਤਿ ਦੀ ਰਹਿਣੀ ਬਹਿਣੀ ਦਾ ਸੰਚਾਰ ਹੋ ਸਕੇ ਅਤੇ ਉਹ ਨੈਤਿਕ ਤੌਰ ’ਤੇ ਉੱਚੇ ਗੁਣਾਂ ਦੇ ਧਾਰਨੀ ਬਣ ਸਕਣ। ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਵੀਰ ਸਿੰਘ ਵੱਲੋਂ ਪ੍ਰੋਗਰਾਮ ਦੀ ਸਮਾਪਤੀ ਉਪਰੰਤ ਆਏ ਹੋਏ ਮਹਿਮਾਨਾਂ ਵਿਦਿਆਰਥੀਆਂ ਅਤੇ ਕਿਰਤ ਕਲੱਬ ਦੇ ਸਮੂਹ ਇੰਚਾਰਜ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *