ਆਪ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਹਰ ਵਰਗ ਹੋਇਆ ਦੁਖੀ : ਕੇ. ਕੇ. ਮਲਹੋਤਰਾ
ਸਮੂਹ ਅਹੁਦੇਦਾਰਾਂ ਨੇ ਪਟਿਆਲਾ ਵਿਖੇ ਕੀਤੀ ਹੰਗਾਮੀ ਮੀਟਿੰਗ
ਪਟਿਆਲਾ (ਮਧੂਸਾਰ ਬਿਊਰੋ) : ਪੰਜਾਬ ਲੋਕ ਕਾਂਗਰਸ ਜ਼ਿਲਾ ਪਟਿਆਲਾ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਅਗਵਾਈ ਵਿੱਚ ਇੱਕ ਹੰਗਾਮੀ ਮੀਟਿੰਗ ਹੋਈ. ਇਸ ਮੀਟਿੰਗ ਦਾ ਅਹਿਮ ਮੁੱਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਫ਼ਤ ਬਿਜਲੀ ਦੇ ਨਾਮ ਤੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖੀ ਮੰਤਰੀ ਭਗਵੰਤ ਮਾਨ ਵਲੋਂ ਹਰ ਰੋਜ਼ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਹੁਣ 300 ਯੂਨਿਟ ਮੁਫਤ ਬਿਜਲੀ ਦੇ ਤਹਿਤ ਜਨਰਲ ਵਰਗ ਅਤੇ ਐਸ. ਸੀ. ਅਤੇ ਬੀ. ਸੀ. ਵਰਗ ਨਾਲ ਧੋਖਾ ਕਰਕੇ ਉਨ੍ਹਾਂ ਤੋਂ ਯੂਨਿਟ ਤੋਂ ਉਪਰ ਇਕ ਯੂਨਿਟ ਹੋਣ ’ਤੇ ਸਮੁੱਚੇ ਯੂਨਿਟਾਂ ਦਾ ਬਿਲ ਲੈਣ ਦੇ ਫੈਸਲੇ ਦਾ ਉਨ੍ਹਾਂ ਵਲੋਂ ਉਸ ਦਾ ਪਰਦਾਫਾਸ਼ ਕਰਨਾ ਸੀ। ਇਸ ਮੀਟਿੰਗ ਦੌਰਾਨ ਸ਼੍ਰੀ ਮਲਹੋਤਰਾ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਨਾਮ ’ਤੇ ਜਾਤੀਵਾਦ ਵਿੱਚ ਵੰਡਣਾ ਚਾਹੁੰਦੀ ਹੈ ਜੋ ਕਿ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਆਪ ਦੇ ਰਾਜ ਸਭਾ ਮੈਂਬਰ ਵਲੋਂ ਹਰਿਆਣਾ ਵਿਖੇ ਐਸ. ਵਾਈ. ਐਲ. ਦੇ ਪਾਣੀ ਨੂੰ ਹਰਿਆਣਾ ਨੂੰ ਆਪ ਦੀ ਸਰਕਾਰ ਬਣਨ ’ਤੇ ਪੰਜਾਬ ਤੋਂ ਖੋਹਣ ਜਿਹੇ ਬਿਆਨਾਂ ਤੋਂ ਵੀ ਸਮੂਹ ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਆਪ ਪਾਰਟੀ ਦੇ ਅਹੁਦੇਦਾਰਾਂ, ਮੰਤਰੀਆਂ ਤੇ ਵਿਧਾਇਕਾਂ ਦਾ ਅਸਲ ਮੁੱਦਾ ਪੰਜਾਬ ਦੇ ਲੋਕਾਂ ਨੂੰ ਆਪਸ ਵਿਚ ਉਲਝਾ ਕੇ ਪੰਜਾਬ ਨੂੰ ਲੁੱਟਣਾ ਹੈ. ਅਤੇ ਨਾਲ ਕੇ. ਕੇ. ਮਲਹੋਤਰਾ ਨੇ ਬੋਲਦਿਆ ਇਹ ਵੀ ਕਿਹਾ ਕਿ ਐਸ.ਵਾਈ.ਐਲ. ਦੇ ਮੁੱਦੇ ਤੇ ਵੀ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ. ਕਿਉਂਕਿ ਜੋ ਇਹਨਾਂ ਆਮ ਆਦਮੀ ਪਾਰਟੀ ਵਾਲਿਆਂ ਦੇ ਮੰਤਰੀ ਪਾਣੀ ਦੇ ਮੁੱਦੇ ਤੇ ਬਿਆਨ ਦੇ ਰਹੇ ਹਨ ਉਹਨਾਂ ਬਿਆਨਾ ਨੂੰ ਸੁਣਕੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ. ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨੇ ਦੇ ਵਿੱਚ ਹੀ ਲੋਕ ਮਾਰੂ ਚਿਹਰਾ ਪੰਜਾਬ ਦੇ ਲੋਕਾਂ ਅੱਗੇ ਬੇਨਕਾਬ ਹੋ ਗਿਆ ਹੈ। ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਅਤੇ ਕੌਂਸਲਰ ਵਿਜੇ ਕੂਕਾ, ਬਲਾਕ ਪ੍ਰਧਾਨ ਤੇ ਕੌਂਸਲਰ ਅਤੁੱਲ ਜੋਸ਼ੀ, ਯੂਥ ਕਾਂਗਰਸ ਦੇ ਪ੍ਰਧਾਨ ਅਨੁਜ ਖੋਸਲਾ, ਯੂਥ ਦੇ ਬਲਾਕ ਪ੍ਰਧਾਨ ਮਨਸ਼ਿਕ ਗਰਗ ਮਨੀ ਕੂਕਾ, ਬਲਵਿੰਦਰ ਸਿੰਘ ਗਰੇਵਾਲ, ਜਸਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਰਾਜੂ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਹਾਜ਼ਰ ਸਨ।

