Tuesday, October 13, 2026
Latest:
ਦੇਸ਼-ਵਿਦੇਸ਼ਪੰਜਾਬ

ਪ੍ਰਕਾਸ਼ ਪੁਰਬ ਮੌਕੇ ਲਾਲ ਕਿਲੇ ’ਤੇ ਸਮਾਗਮ ਨੂੰ ਸੰਬੋਧਨ ਕਰਨਗੇ ਮੋਦੀ, ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ ਜਾਵੇਗੀ

ਨਵੀਂ ਦਿੱਲੀ, 20 ਅਪਰੈਲ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਲਾਲ ਕਿਲ੍ਹੇ ‘ਤੇ ਸਿੱਖ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਪ੍ਰਧਾਨ ਮੰਤਰੀ ਸਕੱਤਰੇਤ ਨੇ ਅੱਜ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਦੋ ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *