ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਪਟਿਆਲਾ 21 ਅਪ੍ਰੈਲ (ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਗੁਰਦੁਆਰਾ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਅਤੇ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਚੱਲ ਰਹੇ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ ਲਿਆ। ਸਮਾਗਮ ਦੌਰਾਨ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਮੈਨੇ. ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਭਾਈ ਅਜਮੇਰ ਸਿੰਘ, ਵਰਿੰਦਰ ਸਿੰਘ ਗੋਲਡੀ, ਮਨਪ੍ਰੀਤ ਸਿੰਘ ਭਲਵਾਨ, ਸਿੱਖ ਸਭਾਵਾਂ ਸੁਸਾਇਟੀਆਂ ਦੇ ਅਹੁਦੇਦਾਰਾਂ ’ਚ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਭਵਨਪੁਨੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *