ਅੰਮ੍ਰਿਤਸਰਪੰਜਾਬ

ਖਾਲਸਾ ਮੈਨੇਜ਼ਮੈਂਟ ਸੰਸਥਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਮਧੂਸਾਰ ਬਿਊਰੋ) ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼‐ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *