ਜਿਲ੍ਹੇ ਵਿੱਚ ਚਾਰ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ।
ਜਿਲ੍ਹੇ ਵਿੱਚ 1080 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ
ਪਟਿਆਲਾ 24 ਅਪਰੈਲ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 271 ਕੋਵਿਡ ਰਿਪੋਰਟਾਂ ਵਿਚੋਂ ਚਾਰ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਨ੍ਹਾ ਵਿਚੋਂ ਦੋ ਪਟਿਆਲਾ ਸ਼ਹਿਰ ਅਤੇ ਦੋ ਰਾਜਪੁਰਾ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62060 ਹੋ ਗਈ ਹੈ ਅਤੇ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,587 ਹੀ ਹੈ। ਐਕਟਿਵ ਕੇਸਾਂ ਦੀ ਗਿਣਤੀ 15 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ। ਅੱਜ 179 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,38,360 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,060 ਕੋਵਿਡ ਪੋਜਟਿਵ, 11,76,179 ਨੈਗੇਟਿਵ ਅਤੇ ਲਗਭਗ 121 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 1080 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 25 ਲੱਖ 82 ਹਜਾਰ 998 ਹੋ ਗਈ ਹੈ। ਕੱਲ ਮਿਤੀ 25 ਅਪਰੈਲ ਦਿਨ ਸੋਮਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਦਫਤਰ ਮਿਉਂਸੀਪਲ ਕਾਰਪੋਰੇਸ਼ਨ, ਨਿਉ ਪਾਵਰ ਹਾਉਸ ਸਕੂਲ, ਈਲਾਈਟ ਕੱਲਬ ਕਮਿਉਨਿਟੀ ਸਂੈਟਰ ਅਰਬਨ ਅਸਟੇਟ ਫੇਜ 3, ਸਮਾਣਾ ਦੇ ਸਬ ਡਵੀਜਨ ਹਸਪਤਾਲ ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇਂ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
