ਸਮਾਜਿਕ ਸੁਰੱਖਿਆ ਵਿਭਾਗ ਨੇ ਪੋਸ਼ਣ ਅਭਿਆਨ ਦਿਵਸ ਮਨਾਇਆ
ਪਟਿਆਲਾ, 26 ਅਪ੍ਰੈਲ:(ਮਧੂਸਾਰ ਬਿਊਰੋ) ਸਮਾਜਿਕ ਸੁਰੱਖਿਆ ਵਿਭਾਗ, ਅਰਬਨ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ ਕੁਮਾਰ ਦੀ ਅਗਵਾਈ ਹੇਠ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਪਟਿਆਲਾ ਅਰਬਨ ਰੇਖਾ ਰਾਣੀ ਦੀ ਦੇਖ-ਰੇਖ ਹੇਠ ਪੋਸਣ ਅਭਿਆਨ ਦਿਵਸ ਮਨਾਇਆ ਗਿਆ। ਇਸ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸੁਪਤਨੀ ਸਿਮਰਤ ਕੋਹਲੀ ਵਿਸੇਸ ਤੌਰ ‘ਤੇ ਪੁੱਜੇ। ਇਸ ਦੌਰਾਨਆਂਗਣਵਾੜੀ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ।
ਸਬਲਾ ਲੜਕੀਆਂ ਨੂੰ ਰੱਸੀ ਟੱਪਣ ਵਾਸਤੇ ਰੱਸੀ ਸੈਟ ਅਤੇ ਬੱਚਿਆਂ ਨੂੰ ਟਿਫਨ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸੁਰੱਖਿਆ ਲਈ ਵਿਸੇਸ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵਿਭਾਗ ਵੱਲੋਂ ਸਰਕਾਰ ਦੀਆਂ ਸਕੀਮਾਂ ਨੂੰ ਹਰ ਇਕ ਬੱਚੇ ਅਤੇ ਲੋੜਵੰਦ ਪਰਿਵਾਰ ਤੱਕ ਬਾਖੂਬੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਸੈਂਟਰਾਂ ਵਿਚ ਸਮੇਂ ਸਮੇਂ ‘ਤੇ ਰੈਸਪੀਆਂ ਤਿਆਰ ਕਰਕੇ ਬੱਚਿਆਂ ਨੂੰ ਪਰੋਸੀਆਂ ਜਾਂਦੀਆਂ ਹਨ। ਇਸ ਦੌਰਾਨ ਵਨ ਸਟਾਪ ਸੈਂਟਰ ਦੇ ਰਮਜੀਤ ਕੌਰ ਨੇ ਘਰੇਲੂ ਹਿੰਸਾ ਬਾਰੇਜਾਗਰਕ ਕੀਤਾ।
ਇਸ ਦੌਰਾਨ ਸਿਮਰਤ ਕੋਹਲੀ ਨੇ ਕਿਹਾ ਕਿ ਪੌਸ਼ਟਿਕ ਆਹਾਰ ਖਾਣ ਨਾਲ ਬੱਚਿਆਂ ਦਾ ਸਰੀਰ ਤੰਦਰੁਸਤ ਰਹਿੰਦਾ ਹੈ, ਇਸ ਲਈ ਸਾਨੂੰ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਵਾਸਤੇ ਅਤੇ ਬਿਮਾਰੀਆਂ ਤੋਂ ਦੂਰ ਰਹਿਣ ਵਾਸਤੇ ਪੌਸ਼ਟਿਕ ਅਤੇ ਤਾਜਾ ਆਹਾਰ ਹੀ ਬੱਚਿਆਂ ਨੂੰ ਦੇਣਾ ਚਾਹੀਦਾ ਹੈ। ਇਸ ਦੌਰਾਨ ਸੁਕੰਨਿਆ ਸਮਰਿਧੀ ਯੋਜਨਾ ਦੇ 51 ਖਾਤੇ ਵੀ ਖੋਲੇ ਗਏ। ਸਟੇਜ ਦੀ ਭੁਮਿਕਾ ਸੁਪਰਵਾਇਜਰ ਜਸਬੀਰ ਕੌਰ ਨੇ ਨਿਭਾਈ ਅਤੇ ਸਰਕਲ ਸੁਪਰਵਾਇਜਰ ਤ੍ਰਿਪਤਾ ਰਾਣੀ ਨੇ ਧੰਨਵਾਦ ਕੀਤਾ।

