ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਬਰਤਨਾਂ ਦੀ ਸਫਾਈ ਲਈ ਸ਼ੈਂਕ ਭੇਂਟ
ਪਟਿਆਲਾ 27 ਅਪ੍ਰੈਲ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਵੱਲੋਂ ਲੰਗਰ ਹਾਲ ਵਿਖੇ ਬਰਤਨਾਂ ਦੀ ਸਫਾਈ ਲਈ ਸਟੀਲ ਦੇ ਤਿਆਰ ਕਰਵਾਏ ਸ਼ੈਂਕ ਭੇਂਟ ਕੀਤੇ ਗਏ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਤਿਆਰ ਕਰਵਾਏ ਸਟੀਲ ਦੇ ਸ਼ੈਂਕ ਨੂੰ ਲੰਗਰ ਅਸਥਾਨ ਵਿਖੇ ਸਥਾਪਤ ਕੀਤਾ ਗਿਆ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਸਭਾ ਸੁਸਾਇਟੀਆਂ ਦੇ ਅਹੁਦੇਦਾਰ ਪ੍ਰੇਮ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਤੋਂ ਇਲਾਵਾ ਸੰਗਤ ਹਾਜ਼ਰ ਸੀ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ।

