ਅੰਮ੍ਰਿਤਸਰ

ਮਹੀਨਾਵਾਰ ਚੁਪਿਹਰਾ ਜਪ ਤਪ ਸਮਾਗਮ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ‘ਚ ਕਰਵਾਇਆ ਗਿਆ

ਅੰਮ੍ਰਿਤਸਰ, (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ , ਅੱਡਾ ਬਾਉਲੀ, ਰਾਮ ਤੀਰਥ ਰੋਡ, ਵਿਖੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਹੀਨਾਵਾਰ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਭਾਈ ਅਮਨਦੀਪ ਸਿੰਘ ਵੱਲੋਂ ਕਥਾ ਕੀਰਤਨ ਦੀ ਸਾਂਝ ਪਈ ਗਈ । ਉਨ੍ਹਾਂ ਤੋਂ ਇਲਾਵਾ ਬੀਬੀ ਬਲਜੀਤ ਕੌਰ ਤਲਵਾੜੇ ਵਾਲੇ, ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਗੁਰਚਰਨ ਸਿੰਘ ਕਥਾਵਾਚਕ, ਭਾਈ ਮਨਦੀਪ ਸਿੰਘ, ਭਾਈ ਸੁਖਪੀ੍ਤ ਸਿੰਘ ਆਦਿ ਨੇ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ।

ਇਸ ਮੌਕੇ ਤੇ ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਸਿੱਖ ਧਰਮ ਦੀ ਪ੍ਰਫੁਲਤਾ ਵਾਸਤੇ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਘਰ ਘਰ ਸਿੱਖੀ ਦੀ ਲਹਿਰ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਬੱਚਿਆਂ ਨੂੰ ਸਿੱਖੀ ਵਿਰਸੇ ਤੋਂ ਜਾਣੂ ਕਰਵਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਸ ਸਮੇਂ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ.ਕੁਲਦੀਪ ਸਿੰਘ ਸੱਲੋ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵੱਲੋਂ 500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ । ਇਸ ਮੌਕੇ ਸੰਗਤਾਂ ਵਿੱਚ ਭਾਈ ਅਮਿਤੇਸ਼ਵਰ ਸਿੰਘ, ਮੈਨੇਜਰ ਕੰਵਲਪੀ੍ਤ ਸਿੰਘ, ਭਾਈ ਸਿਮਰਨਜੀਤ ਸਿੰਘ, ਜਸਬੀਰ ਸਿੰਘ,ਭਾਈ ਅਵਤਾਰ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *