ਪੰਜਾਬਪਟਿਆਲਾ

ਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵੱਲੋਂ ਰੈੱਡ ਹੈਟ ਅਕੈਡਮੀ ਦੇ ਸਹਿਜੋਗ ਨਾਲ ਵੈਬਿਨਾਰ ਦਾ ਆਯੋਜਨ

ਫਤਹਿਗੜ੍ਹ ਸਾਹਿਬ (ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵੱਲੋਂ ਇੱਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਸੀ। ਇਹ ਵੈਬੀਨਾਰ ਰੈੱਡ ਹੈਟ ਅਕੈਡਮੀ ਟੀਮ ਦੁਆਰਾ ਦਿੱਤਾ ਗਿਆ ਸੀ। ਇਸ ਵੈਬੀਨਾਰ ਵਿੱਚ ਵਿਦਿਆਰਥੀਆਂ ਨੂੰ ਰੈੱਡ ਹੈਟ ਅਕੈਡਮੀ ਦੇ ਵੱਖ-ਵੱਖ ਸਰਟੀਫਿਕੇਸ਼ਨ ਕੋਰਸਾਂ ਅਤੇ ਸਿਖਲਾਈ ਕੋਰਸਾਂ ਬਾਰੇ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਸੀ.ਐਸ.ਈ. ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਸ ਕਿਸਮ ਦੇ ਵੈਬੀਨਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੁਨਰ ਨੂੰ ਵਧਾਉਣ ਵਿੱਚ ਮਦਦ ਕਰਨਗੇ । ਡਾ. ਕੰਵਲਵੀਰ ਸਿੰਘ ਢੀਂਡਸਾ, ਪ੍ਰੋ. ਅਤੇ ਮੁਖੀ, ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਵਿਦਿਆਰਥੀਆਂ ਨੂੰ ਇਹਨਾਂ ਸਰਟੀਫਿਕੇਟਾਂ ਦੇ ਲਾਭਾਂ ਅਤੇ ਸਬੰਧਤ ਮੌਕਿਆਂ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਇਸ ਵੈਬੀਨਾਰ ਦੇ ਸੁਚਾਰੂ ਸੰਚਾਲਨ ਲਈ ਫੈਕਲਟੀ ਕੋਆਰਡੀਨੇਟਰ ਪ੍ਰੋ: ਜਸਪ੍ਰੀਤ ਕੌਰ ਅਤੇ ਪ੍ਰੋ: ਬਲਪ੍ਰੀਤ ਕੌਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਵੈਬੀਨਾਰ ਤੋਂ ਵਿਦਿਆਰਥੀਆਂ ਨੇ ਵੱਖ-ਵੱਖ ਸਰਟੀਫਿਕੇਸ਼ਨ ਅਤੇ ਸਿਖਲਾਈ ਕੋਰਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ।

Leave a Reply

Your email address will not be published. Required fields are marked *