ਮੁਲਤਾਨੀ ਮੱਲ ਮੋਦੀ ਕਾਲਜ ਨੇ ਗਤਕਾ ਓਵਰਆਲ ਚੈਂਪੀਅਨਸ਼ਿਪ ਜਿੱਤੀ
ਪਟਿਆਲਾ (ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਕਾਲਜ ਗਤਕਾ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਜੋ ਕੇ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ 26 ਤੋਂ 27 ਅਪ੍ਰੈਲ 2022 ਤੱਕ ਸੰਪੰਨ ਹੋਏ। ਵਿਚ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀਆਂ ਲੜਕੀਆਂ ਨੇ 22 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ , ਤਲਵੰਡੀ ਸਾਬੋ ਦੀ ਟੀਮ 19 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਮੋਦੀ ਕਾਲਜ ਪਟਿਆਲਾ ਦੀ ਟੀਮ ਵਿਚ ਹਰਮੀਤ ਕੌਰ, ਸਤਿੰਦਰ ਕੌਰ , ਈਸ਼ਾ ਸਹਿਜਪ੍ਰੀਤ ਕੌਰ ਅਤੇ ਰਾਜਬੀਰ ਕੌਰ ਖਿਡਾਰਨਾਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ।
ਇਸ ਤਰ੍ਹਾਂ ਲੜਕਿਆਂ ਦੇ ਮੁਕਾਬਲੇ ਵਿਚ ਮੋਦੀ ਕਾਲਜ ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਟੀਮ ਵਿਚ ਦਵਿੰਦਰ ਸਿੰਘ , ਗੁਰਵਿੰਦਰ ਸਿੰਘ , ਦੀਪਕ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਮੋਦੀ ਕਾਲਜ ਦੇ ਖਿਡਾਰੀ ਦਵਿੰਦਰ ਸਿੰਘ ਨੇ ਵਿਆਕਤੀਗਤ ਮੁਕਾਬਲੇ ਈਵੈਂਟ ਫ਼ਰੀ ਸੋਟੀ ਵਿਚ ਸੋਨ ਤਗਮਾ ਅਤੇ ਗੁਰਵਿੰਦਰ ਸਿੰਘ ਨੇ ਵਿਆਕਤੀਗਤ ਮੁਕਾਬਲੇ ਈਵੈਂਟ ਸਿੰਗਲ ਸਟਿੱਕ ਵਿਚ ਸੋਨ ਤਗਮਾ ਹਾਸਲ ਕੀਤਾ।
ਜੇਤੂ ਖਿਡਾਰੀਆਂ ਦਾ ਕਾਲਜ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਖੇਡ-ਭਾਵਨਾ ਨੂੰ ਆਪਣੇ ਆਲ਼ੇ -ਦੁਆਲੇ ਬਿਹਤਰ ਸਮਾਜ ਸਿਰਜਣ ਲਈ ਕਾਇਮ ਰੱਖਣ ਦੀ ਪ੍ਰੇਰਨਾ ਵੀ ਦਿੱਤੀ , ਉਹਨਾਂ ਨੇ ਅਜਿਹੇ ਹੋਣਹਾਰ ਖਿਡਾਰੀਆਂ ਲਈ ਕਾਲਜ ਵਲ਼ੋਂ ਹਰ ਸੰਭਵ ਮਦਦ ਅਤੇ ਯੋਗ ਅਗਵਾਈ ਕਰਨ ਦਾ ਭਰੋਸਾ ਦੁਹਰਾਏਆ। ਕਾਲਜ ਦੇ ਡੀਨ , ਸਪੋਰਟਸ ਡਾ.ਨਿਸ਼ਾਨ ਸਿੰਘ ਨੇ ਦੱਸਿਆ ਕੇ ਇਸ ਟੂਰਨਾਮੈਂਟ ਵਿਚ ਮੋਦੀ ਕਾਲਜ ਦੀਆਂ ਟੀਮਾਂ ਨੇ ਸਭ ਤੋਂ ਵੱਧ 36 ਅੰਕ ਹਾਸਲ ਕਰਕੇ ਓਵਰਆਲ ਚੈਂਪੀਅਨਸ਼ਿਪ ਜਿੱਤੀ। ਇਸ ਅਵਸਰ ਤੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਅਤੇ ਵਿਭਾਗ ਦੇ ਮੁਖੀ ਡਾ. ਨਿਸ਼ਾਨ ਸਿੰਘ, ਡਾ. ਹਰਨੀਤ ਸਿੰਘ ਅਤੇ ਪ੍ਰੋ . ਮਨਦੀਪ ਕੌਰ ਦੀ ਸਖ਼ਤ ਮਿਹਨਤ ਦੀ ਪ੍ਰਸੰਸ਼ਾ ਵੀ ਕੀਤੀ।

