ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰੋ. ਰਤਨਪਾਲ ਸਿੰਘ ਰੰਧਾਵਾ ਨੂੰ ਭਾਰਤ ਸਰਕਾਰ ਵੱਲੋਂ ਪੇਟੈਂਟ ਗਰਾਂਟ

ਪਟਿਆਲਾ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਸਾਇਣ ਵਿਗਿਆਨ ਵਿਭਾਗ ਦੇ ਅਧਿਆਪਕ ਡਾ. ਰਤਨਪਾਲ ਸਿੰਘ ਰੰਧਾਵਾ ਦਾ ‘ਪ੍ਰੋਸੈਸ ਫਾਰ ਪ੍ਰੈਪਰੇਸ਼ਨ ਆਫ ਵਾਟਰ ਰੈਪਲਿੰਗ ਲੀਕੇਜ ਐਂਡ ਸੀਪੇਜ ਰਜਿਸਟੈਂਟ ਕੋਟਿੰਗ’ ਵਿਸ਼ੇ ’ਤੇ ਭਾਰਤ ਸਰਕਾਰ ਵੱਲੋਂ ਪੇਟੈਂਟ ਗਰਾਂਟ ਹੋਇਆ ਹੈ। ਵਰਨਣਯੋਗ ਹੈ ਕਿ ਡਾ. ਰੰਧਾਵਾ ਵੱਲੋਂ ਪਿਛਲੇ ਸਮੇਂ ਦੌਰਾਨ ਇਹ ਪੇਟੈਂਟ ਫਾਈਲ ਕੀਤਾ ਗਿਆ ਸੀ ਜਿਸ ਦੀ ਸਾਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਇਸ ਪੇਟੈਂਟ ਨੂੰ ਗਰਾਂਟ ਕਰ ਦਿੱਤਾ ਗਿਆ ਹੈ। ਪੇਟੈਂਟ ਗਰਾਂਟ ਹੋਣ ’ਤੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਰਸਾਇਣ ਵਿਗਿਆਨ ਵਿਭਾਗ ਅਤੇ ਖਾਸ ਤੌਰ ’ਤੇ ਡਾ. ਰਤਨਪਾਲ ਸਿੰਘ ਰੰਧਾਵਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਾਨੂੰ ਰੋਜ਼ਾਨਾ ਜ਼ਿੰਦਗੀ ਨਾਲ ਸਬੰਧਤ ਮੁਸ਼ਕਲਾਂ ਸਬੰਧੀ ਤਕਨਾਲੋਜੀ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਹੀ ਸਖਤ ਮਿਹਨਤ ਦਾ ਸਿੱਟਾ ਹੈ ਜੋ ਕਿ ਵੱਖ-ਵੱਖ ਪੜਾਵਾਂ ਵਿੱਚੋਂ ਗੁਜ਼ਰ ਕੇ ਪੇਟੇਂਟ ਰੂਪ ਵਿੱਚ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਕਿ ਕਾਲਜ ਨੇ ਹਮੇਸ਼ਾ ਹੀ ਸਮੇਂ ਦੀਆਂ ਚੁਣੌਤੀਆਂ ਨੂੰ ਮਹਿਸੂਸ ਕਰਦੇ ਹੋਏ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਦਾ ਫ਼ਾਇਦਾ ਸਮੁੱਚੇ ਸਮਾਜ ਨੂੰ ਹੋਵੇਗਾ।

ਆਪਣੀ ਖੋਜ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੰਧਾਵਾ ਨੇ ਦੱਸਿਆ ਕਿ ਇਸ ਖੋਜ ਦੇ ਪੂਰਨ ਹੋਣ ਨਾਲ ਸਮਾਜ ਨੂੰ ਬਹੁਤ ਵੱਡਾ ਫਾਇਦਾ ਹੋਏਗਾ। ਉਨ੍ਹਾਂ ਦੱਸਿਆ ਕਿ ਬਰਸਾਤ ਦਾ ਮੌਸਮ ਆਉਂਦਾ ਹੈ ਤਾਂ ਇਮਾਰਤਾਂ ਵਿੱਚ ਸਲ੍ਹਾਬ ਦੀ ਸਮੱਸਿਆ ਉਤਪੰਨ ਹੁੰਦੀ ਹੈ। ਇਸ ਖੋਜ ਨਾਲ ਜਿੱਥੇ ਇਮਾਰਤਾਂ ਵਿੱਚ ਸਲ੍ਹਾਬ ਦੀ ਸਮੱਸਿਆ ਦਾ ਹੱਲ ਹੋਵੇਗਾ, ਉੱਥੇ ਪੇਟ ਨਾਲ ਸਬੰਧਤ ਉਦਯੋਗ ਨੂੰ ਵੀ ਸਲ੍ਹਾਬ ਰੋਕੂ ਨਵੇਂ ਉਤਪਾਦ ਬਣਾਉਣ ਵਿੱਚ ਮਦਦ ਮਿਲੇਗੀ। ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਨੇ ਵਿਭਾਗ ਨੂੰ ਖੋਜ ਸਬੰਧੀ ਕਾਰਵਾਈਆਂ ਨੂੰ ਹੋਰ ਤੇਜ਼ ਕਰਨ ਦੀ ਤਾਕੀਦ ਕੀਤੀ । ਵਿਭਾਗ ਦੇ ਮੁਖੀ ਡਾ. ਅੰਜੂ ਖੁੱਲਰ ਨੇ ਡਾ. ਰੰਧਾਵਾ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਖੋਜ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ’ਤੇ ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਤੇ ਬਨਸਪਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ ਰਾਜਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

Leave a Reply

Your email address will not be published. Required fields are marked *