ਅੰਮ੍ਰਿਤਸਰਪੰਜਾਬ

ਏਡਿਡ-ਕਾਲਜ ਮੈਨੇਜਮੈਂਟ ਵੱਲੋਂ ਜਰਨਲ ਹਾਊਸ ਦੀ ਮੀਟਿੰਗ ’ਚ ਕਾਲਜਾਂ ਦੇ ਲਟਕ ਰਹੇ ਮੁੱਦਿਆਂ ’ਤੇ ਕੀਤੀਆਂ ਗਈਆਂ ਅਹਿਮ ਵਿਚਾਰਾਂ

ਸਿੱਖਿਆ ਮੰਤਰੀ ਨਾਲ ਫ਼ੈਡਰੇਸ਼ਨ ਵਫ਼ਦ ਜਲਦ ਕਰੇਗਾ ਮੁਲਾਕਾਤ

ਅੰਮ੍ਰਿਤਸਰ, 30 ਅਪ੍ਰੈਲ (ਮਧੂਸਾਰ ਬਿਊਰੋ) ਨਾਨ‐ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵੱਲੋਂ ਅੱਜ ਗੁਰੂ ਨਾਨਕ ਕਾਲਜ ਆਫ਼ ਗਰਲਜ਼ ਗੁੱਜ਼ਰ ਖ਼ਾਂ ਕੈਂਪਸ, ਮਾਡਲ ਟਾਊਨ, ਲੁਧਿਆਣਾ ਵਿਖੇ ਜਰਨਲ ਹਾਊਸ ਮੀਟਿੰਗ ’ਚ ਕਾਲਜਾਂ ਦੇ ਲਟਕ ਰਹੇ ਮੁੱਦਿਆਂ ’ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ| ਇਸ ਮੌਕੇ ਫੈਡਰੇਸ਼ਨ ਦੇ ਅਹੁੱਦੇਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਚ ਸਿੱਖਿਆ ਵਿਭਾਗ ਦੁਆਰਾ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫੈਡਰੇਸ਼ਨ ਇਸ ਦੇ ਹੱਲ ਲਈ ਹਰੇਕ ਔਕੜਾਂ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਬਹੁਤ ਜਲਦ ਫ਼ੈਡਰੇਸ਼ਨ ਵਫ਼ਦ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰਕੇ ਉਕਤ ਸਬੰਧੀ ਨਿਪਟਾਰੇ ਬਾਰੇ ਪ੍ਰਸਤਾਵ ਪੇਸ਼ ਕਰਨਗੇ| ਉਨ•ਾਂ ਕਿਹਾ ਕਿ ਸੂਬੇ ’ਚ ਕਾਲਜ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਕਈ ਕਾਲਜ ਬੰਦ ਹੋਣ ਦੀ ਕਗਾਰ ’ਤੇ ਹਨ| ਸੂਬਾ ਸਰਕਾਰ ਕਾਲਜਾਂ ਦੀ ਮਦਦ ਕਰਨ ਦੀ ਬਜਾਏ ਇਨ•ਾਂ ਸੰਸਥਾਵਾਂ ਨੂੰ ਤਾਲਾ ਲਗਾਉਣ ਦੀ ਰਾਹ ’ਤੇ þ| ਉਨ•ਾਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਨੂੰ ਇਸ ਸਬੰਧੀ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਸੂਬੇ ’ਚ ਉਚੇਰੀ ਸਿੱਖਿਆ ਨੂੰ ਬਚਾਉਣ ਲਈ ਹਰੇਕ ਸੰਭਵ ਯਤਨ ਕਰਨਾ ਚਾਹੀਦਾ þ|

ਇਸ ਮੌਕੇ ਉਨ•ਾਂ ਸਹਾਇਤਾ ਪ੍ਰਾਪਤ ਕਾਲਜਾਂ ਵੱਲੋਂ ਭਵਿੱਖ ’ਚ 75 ਪ੍ਰਤੀਸ਼ਤ ਗ੍ਰਾਂਟ ਇਨ ਏਡ ਦੀਆਂ ਪੋਸਟਾਂ ਭਰਨ ਦੇ ਫ਼ੁਰਮਾਨ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸੂਬੇ ਦੇ 142 ਏਡਿਡ ਕਾਲਜਾਂ ਦੀਆਂ ਪ੍ਰਬੰਧਕੀ ਕਮੇਟੀਆਂ ਆਪਣੇ ਕਾਲਜਾਂ ਨੂੰ ਚਲਾਉਣ ’ਚ ਪੂਰੀ ਤਰ•ਾਂ ਨਾਲ ਨਿਪੁੰਨ ਹਨ ਪਰ ਕਾਲਜਾਂ ਵਿਚਲੀ ਸਰਕਾਰੀ ਦਖਲਅੰਦਾਜ਼ੀ ਮੰਜ਼ੂਰ ਨਹੀਂ ਕਰਨਗੇ| ਉਨ•ਾਂ ਵਿਭਾਗ ਵੱਲੋਂ ਪ੍ਰਸਤਾਵਿਤ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ ’ਚ ਸਰਕਾਰੀ ਨੁਮਾਇੰਦਿਆਂ ਨੂੰ ਨਾ ਬੁਲਾਉਣ ਦੇ ਆਪਣੇ ਫ਼ੈਸਲੇ ’ਤੇ ਵੀ ਜ਼ੋਰ ਦਿੱਤਾ| ਇਸ ਮੌਕੇ ਡੀ. ਪੀ. ਆਈ. ਤੇ ਸਿੱਖਿਆ ਵਿਭਾਗ ਨਾਲ ਵਿੱਦਿਆ ਸਬੰਧੀ ਲੰਮੇਂ ਸਮੇਂ ਤੋਂ ਲਟਕੇ ਆ ਰਹੇ ਅਹਿਮ ਮੁੱਦਿਆਂ ’ਤੇ ਸਮੂਹ ਅਹੁੱਦੇਦਾਰਾਂ ਨੇ ਵਿਚਾਰਾਂ ਸਾਂਝੀਆਂ ਕੀਤੀਆਂ| ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 95 ਪ੍ਰਤੀਸ਼ਤ ਗ੍ਰਾਂਟ ਸਕੀਮ ਨੂੰ ਤੋੜ ਮਰੋੜ ਕੇ ਲਾਗੂ ਕੀਤਾ ਜਾ ਰਿਹਾ þ, ਦੀ 75-25 ਫ਼ੀਸਦੀ ਗ੍ਰਾਂਟ ਇਨ ਏਡ ਸਕੀਮ ਦਾ ਕਾਲਜਾਂ ਦੀ ਆਰਥਿਕਤਾ ’ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ þ ਅਤੇ ਸੂਬੇ ਦੇ ਬਹੁਤ ਸਾਰੇ ਕਾਲਜ ਬੰਦ ਹੋਣ ਦੀ ਕਗਾਰ ’ਤੇ ਹਨ| ਉਨ•ਾਂ ਨੇ 95 ਫ਼ੀਸਦੀ ਗ੍ਰਾਂਟ ਇਨ ਏਡ ਨੂੰ ਪੂਰਨ ਤੌਰ ’ਤੇ ਲਾਗੂ ਕਰਨ ’ਤੇ ਵੀ ਜ਼ੋਰ ਦਿੱਤਾ|

ਇਸ ਮੀਟਿੰਗ ਦੌਰਾਨ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਬਕਾਇਆ ਗ੍ਰਾਂਟਾਂ ਨੂੰ ਇਕ ਕਿਸ਼ਤ ’ਚ ਤੁਰੰਤ ਜਾਰੀ ਕਰਨ ਅਤੇ 95 ਫੀਸਦੀ ਗ੍ਰਾਂਟ ਬਹਾਲ ਕਰਨ ਦੀ ਮੰਗ ਕੀਤੀ ਗਈ| ਇਸ ਮੌਕੇ ਬਕਾਇਆ ਡੀ. ਪੀ. ਆਈ. ਗ੍ਰਾਂਟਾਂ, ਅਧਿਆਪਕਾਂ ਦੀ ਨਿਯੁਕਤੀ ਲਈ 75% ਦੀ ਬਜਾਏ 95% ਗ੍ਰਾਂਟ-ਇਨ-ਏਡ ਸਕੀਮਾਂ ਨੂੰ ਲਾਗੂ ਕਰਨਾ, ਰਾਖਵਾਂਕਰਨ ਨੀਤੀ ਦਰੁਸਤ ਕਰਨ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕੰਮਕਾਜ ’ਚ ਸਪੱਸ਼ਟ ਅੰਤਰ ਰੱਦ ਕਰਨਾ, ਰੋਡ ਟੈਕਸ ਮੁਆਫ ਕਰਨਾ ਆਦਿ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ|ਮੀਟਿੰਗ ’ਚ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ, ਮੀਤ ਪ੍ਰਧਾਨ ਡਾ. ਤੇਜਿੰਦਰ ਕੌਰ ਧਾਲੀਵਾਲ, ਜਰਨਲ ਸਕੱਤਰ ਐਸ. ਐਮ. ਸ਼ਰਮਾ, ਸਕੱਤਰ ਐਗਨੀਜ਼ ਢਿੱਲੋਂ, ਵਿੱਤ ਸਕੱਤਰ ਰਾਕੇਸ਼ ਕੁਮਾਰ ਧੀਰ, ਸਲਾਹਕਾਰ ਰਵਿੰਦਰ ਜੋਸ਼ੀ, ਪ੍ਰਿੰਸੀਪਲ ਡਾ. ਮਹਿਲ ਸਿੰਘ, ਜੀ. ਐਸ. ਸਾਮਰਾ, ਸ੍ਰੀ ਰਾਜੀਵ ਜੈਨ ਅਤੇ ਹੋਰ ਅਹੁੱਦੇਦਾਰ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *