ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਕੱਤਰ ਬਣੇ ਡਾ. ਪਰਮਜੀਤ ਸਿੰਘ ਸਰੋਆ ਸਨਮਾਨਤ
ਪਟਿਆਲਾ 4 ਮਈ (ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀਆਂ ਗਈਆਂ ਪ੍ਰਬੰਧਕੀ ਤਬਦੀਲੀਆਂ ਦੇ ਚੱਲਦਿਆਂ ਡਾ. ਪਰਮਜੀਤ ਸਿੰਘ ਸਰੋਆ ਨੂੰ ਸਕੱਤਰ ਬਣਾਇਆ ਗਿਆ। ਇਸ ਉਪਰੰਤ ਸਕੱਤਰ ਬਣਨ ਬਾਅਦ ਡਾ. ਪਰਮਜੀਤ ਸਿੰਘ ਸਰੋਆ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੇ। ਗੁਰਦੁਆਰਾ ਪ੍ਰਬੰਧਕਾਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ।
ਇਸ ਦੌਰਾਨ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪੋਓ ਨਾਲ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਵੱਲੋਂ 7 ਮਈ ਨੂੰ ਸਵੇਰੇ 12.00 ਵਜੇ ਡਾ. ਪਰਮਜੀਤ ਸਿੰਘ ਸਰੋਆ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਜੀਤ ਸਿੰਘ ਕੌਲੀ, ਸਰਬਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਹਾਜ਼ਰ ਸਨ।

