ਪਟਿਆਲਾ

ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਢਿੱਲੀ ਕਾਰਗੁਜਾਰੀ ਪ੍ਰਤੀ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਨਸ਼ਿਆਂ ਦਾ ਦੈਂਤ ਨੌਜਵਾਨਾਂ ਦੀਆਂ ਜਿੰਦਗੀਆਂ ਨੂੰ ਆਏ ਦਿਨ ਨਿਗਲਦਾ ਜਾ ਰਿਹਾ—ਕਾਕਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਨਸ਼ਿਆਂ ਨੂੰ ਲੈ ਕੇ ਕੀਤੀ ਜਾ ਰਹੀ ਢਿੱਲੀ ਕਾਰਗੁਜਾਰੀ ਪ੍ਰਤੀ ਨਿਊ ਪਟਿਆਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਨਸ਼ਿਆਂ ਕਾਰਨ ਪੰਜਾਬ *ਚ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੇ ਡੂੰਗਾ ਦੁੱਖ ਪ੍ਰਗਟਾਉਂਦਿਆ ਕਿਹਾ ਕਿ ਨਸ਼ੇ ਪੰਜਾਬ *ਚੋ ਰੁਕਣ ਦਾ ਨਾਂ ਨਹੀਂ ਲੈ ਰਹੇ ਨਸ਼ਿਆਂ ਦਾ ਦੈਂਤ ਨੌਜਵਾਨਾਂ ਦੀਆਂ ਜਿੰਦਗੀਆਂ ਨੂੰ ਆਏ ਦਿਨ ਨਿਗਲਦਾ ਹੀ ਜਾ ਰਿਹਾ ਹੈ। ਅਜਿਹੇ ਪਰਿਵਾਰਾਂ ਦੀ ਗਿਣਤੀ ਕੋਈ ਘੱਟ ਨਹੀਂ ਜਿਨ੍ਹਾਂ ਦੇ ਚਿਰਾਗ ਨਸ਼ਿਆਂ ਨੇ ਬੁਝਾ ਦਿੱਤੇ ਨਸ਼ਿਆਂ ਦੇ ਦੈਂਤ ਨੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਆਪਣੇ ਜਾਲ ਵਿੱਚ ਫਸਾਕੇ ਇਨ੍ਹਾਂ ਦੇ ਘਰਾਂ ਦੇ ਘਰ ਤਬਾਹ ਕਰਕੇ ਰੱਖ ਦਿੱਤੇ ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ। ਨਸ਼ਿਆਂ ਕਰਕੇ ਬਹੁਤ ਗਿਣਤੀ *ਚ ਪਰਿਵਾਰ ਆਪਣੀ ਔਲਾਦਾਂ ਕਾਰਨ ਅੰਤਾਂ ਦੇ ਦੁੱਖ ਝੇਲ ਰਹੇ ਹਨ। ਸਮਾਜ ਹਿੱਤ ਕਾਰੀ ਸੋਚ ਰੱਖਣ ਵਾਲੇ ਇਨ੍ਹਾਂ ਦੇ ਦੁੱਖਾਂ ਨੂੰ ਮਹਿਸੂਸ ਕਰ ਸਕਦੇ ਹਨ। ਪੰਜਾਬ ਦੇ ਅਨੇਕਾਂ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਚੁੱਕੇ ਹਨ।

ਇਨ੍ਹਾਂ ਦੇ ਪਰਿਵਾਰਾਂ ਨੂੰ ਪਿਆ ਘਾਟਾ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਜਤਾਦਿਆ ਕਿਹਾ ਕਿ ਨੌਜਵਾਨਾਂ ਦੀਆਂ ਜਿੰਦਗੀਆਂ ਨਾਲ ਖੇਡਾਂ ਖੇਡ ਰਿਹਾ ਨਸ਼ਾ ਪੰਜਾਬ ਨੂੰ ਬਰਬਾਦ ਕਰਨ ਤੇ ਤੁਲਿਆ ਹੋਇਆ ਹੈ। ਅਜਿਹਾ ਕੋਈ ਨਸ਼ਾ ਨਹੀਂ ਜਿਸ ਨੇ ਮਨੁੱਖੀ ਜੀਵਨ ਨੂੰ ਬਰਬਾਦ ਨਾ ਕੀਤਾ ਹੋਵੇ। ਨਸ਼ਾ ਤਾਂ ਤਬਾਹੀ ਤੇ ਉਜਾੜੇ ਦਾ ਦੂਜਾ ਨਾਮ ਹੈ। ਪੰਜਾਬ ਵਾਸੀ ਨਸ਼ਿਆਂ ਦਾ ਮੁਕੰਮਲ ਖਾਤਮਾ ਪੰਜਾਬ *ਚ ਜਲਦ ਚਾਹੁੰਦੇ ਹਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਸਖਤ ਤੇ ਵਿਸ਼ੇਸ਼ ਕਦਮ ਚੁੱਕੇ ਇਸ ਮੌਕੇ ਮਨਜੀਤ ਸਿੰਘ, ਸੁਖਵਿੰਦਰ ਸਿੰਘ, ਜੋਰਾ ਸਿੰਘ, ਨਰਿੰਦਰ ਪਾਲ ਸਿੰਘ, ਹਰਜੀਤ ਸਿੰਘ, ਚਰਨਜੀਤ ਸਿੰਘ, ਪਰਮਿੰਦਰ ਸੰਧੂ, ਕੁਲਵਿੰਦਰ ਸਿੰਘ, ਪਿਆਰਾ ਲਾਲ, ਸੁਦਾਗਰ ਖਾਨ ਜਮੀਲ ਖਾਨ, ਪਾਲ ਸਿੰਘ, ਗੋਬਿੰਦ ਜਸਵਾਲ, ਮਨੂੰ ਕੁਮਾਰ, ਰਮੇਸ਼ ਕੁਮਾਰ, ਮਾਨ ਸਿੰਘ, ਸਤਪਾਲ ਸਿੰਘ, ਕਮਲਜੀਤ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *