ਅੰਮ੍ਰਿਤਸਰਪੰਜਾਬ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 5 ਮਈ-(ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *