ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 15,531 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ।
50 ਥਾਂਵਾ ਤੇਂ ਮੱਛਰਾ ਦਾ ਲ਼ਾਰਵਾ ਪਾਏ ਜਾਣ ਤੇਂ ਕਰਵਾਇਆ ਨਸ਼ਟ।
ਕੋਰੋਨਾ ਦੇ ਨਾਲ ਨਾਲ ਡੇਂਗੁ ਦੀ ਬਿਮਾਰੀ ਨੁੰ ਨਾ ਕੀਤਾ ਜਾਵੇ ਨਜਰ ਅੰਦਾਜ: ਡਾ. ਰਾਜੂ ਧੀਰ
ਪਟਿਆਲਾ 06 ਮਈ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ.ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁਕਰਵਾਰ ਡਰਾਈ-ਡੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ / ਮੁਹਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ।ਸਿਹਤ ਟੀਮਾਂ ਵੱਲੋ ਪਟਿਆਲਾ ਸ਼ਹਿਰ ਦੇ ਪ੍ਰਤਾਪ ਨਗਰ, ਬਾਜਵਾ ਕਲੋਨੀ, ਹਰਿੰਦਰ ਨਗਰ, ਇੰਦਰਾ ਪੁਰੀ, ਦਫਤਰ ਸਿਵਲ ਸਰਜਨ, ਲਾਹੋਰੀ ਗੇਟ, ਆਦਿ ਕਲੋਨੀਆ/ ਥਾਂਵਾ ਤੇਂ ਘਰ ਘਰ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕਰ ਰਹੀਆਂ ਟੀਮਾਂ ਦਾ ਸਿਵਲ ਸਰਜਨ ਡਾ. ਰਾਜੂ ਧੀਰ ਅਤੇ ਜਿਲ੍ਹਾ ਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋ ਨਿਰੀਖਣ ਕੀਤਾ ਗਿਆ।ਸਿਵਲ ਸਰਜਨ ਡਾ. ਰਾਜੂ ਧੀਰ ਨੇਂ ਕਿਹਾ ਕਿ ਬੇਸ਼ਕ ਜਿਲੇ੍ਹ ਵਿੱਚ ਹੁਣ ਤੱਕ ਇਸ ਸੀਜਨ ਦੋਰਾਣ ਡੇਂਗੁ ਦਾ ਕੋਈ ਵੀ ਕੇਸ ਰਿਪੋਰਟ ਨਹੀ ਹੋਇਆ ਪ੍ਰੰਤੂ ਫਿਰ ਵੀ ਇਸ ਪ੍ਰਤੀ ਸੁਚੇਤ ਰਹਿਣਾ ਜਰੂਰੀ ਹੈ।ਉਹਨਾਂ ਕਿਹਾ ਕਿ ਬੀਤੀ ਦਿਨੀ ਪਈ ਬਾਰਸ਼ ਨੁੰ ਮੁੱਖ ਰੱਖਦੇ ਹੋਏ ਲੋਕ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕਰਕੇ ਖੜੇ ਪਾਣੀ ਨੁੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਸ਼ੁਰੂ ਤੋਂ ਹੀ ਇਸ ਬਿਮਾਰੀ ਨੁੰ ਦਬਣ ਲਈ ਸਭਨਾਂ ਦਾ ਸਹਿਯੋਗ ਜਰੂਰੀ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਥੇ ਸਿਹਤ ਟੀਮਾਂ ਵੱਲੋ ਹਰੇਕ ਸ਼ੁੱਕਰਵਾਰ ਨੂੰ ਘਰ ਘਰ ਜਾ ਕੇ ਖੜੇ ਪਾਣੀ ਦੇ ਸਰੋਤਾ ਦੀ ਚੈਕਿੰਗ ਕਰਕੇ ਮੱਛਰਾਂ ਦਾ ਲਾਰਵਾ ਨਸ਼ਟ ਕਰਵਾਇਆ ਜਾ ਰਿਹਾ ਹੈ ਉਥੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੁੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲ਼ਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਹਰੇਕ ਹਫਤੇ ਸਾਫ ਕਰਨ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਜੋ ਕਿ ਦਿਨ ਵੇਲੇ ਕੱਟਦਾ ਹੈ।ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇਂ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ, ਮੁਸੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਡੇਂਗੁੁੂ ਬੁਖਾਰ ਦੇ ਲੱਛਣ ਹਨ, ਅਜਿਹੇ ਲੱਛਣ ਹੋਣ ਤੇਂ ਨਜਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ।ਅੱਜ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਟੀਮਾਂ ਵੱਲੋ ਜਿਲੇ੍ਹ ਵਿੱਚ 15531 ਘਰਾਂ/ਥਾਂਵਾ ਤੇਂ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੋਰਾਣ 50 ਥਾਂਵਾ ਤੇਂ ਮੱਛਰਾਂ ਦਾ ਲਾਰਵਾ ਪਾਇਆ ਗਿਆ।ਜਿਸ ਨੁੰ ਸਿਹਤ ਟੀਮਾਂ ਵੱਲੋ ਮੋਕੇ ਤੇਂ ਨਸ਼ਟ ਕਰਵਾ ਦਿੱਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਦੇ ਨਾਲ ਨਾਲ ਕੋਰੋਨਾ ਤੋਂ ਵੀ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉੁਣ ਬਾਰੇ ਜਾਗਰੂਕ ਕੀਤਾ ਗਿਆ।

