ਪੰਜਾਬਪਟਿਆਲਾ

ਜਿਲ੍ਹੇ ਵਿੱਚ 02 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ।

ਜਿਲ੍ਹੇ ਵਿੱਚ 758 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

ਪਟਿਆਲਾ 8 ਮਈ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 412 ਕੋਵਿਡ ਰਿਪੋਰਟਾਂ ਵਿਚੋਂ 02 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜੋਕਿ ਦੋਨੋ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 62,222 ਹੋ ਗਈ ਹੈ ਅਤੇ ਸੱਤ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,629 ਹੋ ਗਈ ਹੈ।ਐਕਟਿਵ ਕੇਸਾਂ ਦੀ ਗਿਣਤੀ 135 ਹੈ।ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ। ਅੱਜ 278 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,42,469 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿਚੋਂ ਜਿਲ੍ਹਾ ਪਟਿਆਲਾ ਦੇ 62,222 ਕੋਵਿਡ ਪੋਜਟਿਵ, 11,80,091 ਨੈਗੇਟਿਵ ਅਤੇ ਲਗਭਗ 156 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 758 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 09 ਮਈ ਦਿਨ ਸੋਮਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਫੀਲਖਾਨਾ ਸਕੂਲ, ਮਲਟੀਪਰਪਜ ਸਕੂਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ , ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *