ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਮੁੱਖ ਸਮਾਗਮ ਅੱਜ ਹੋਵੇਗਾ

ਤਲਵੰਡੀ ਸਾਬੋ, ਸ੍ਰੀ ਦਮਦਮਾ ਸਾਹਿਬ, 09 ਮਈ (ਮਧੂਸਾਰ ਬਿਊਰੋ) – ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕ੍ਰੋੜੀ ਦੇ 12ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਜੀ ਦੀ ਅਤੇ 13ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਜੀ ਦੀ ਕ੍ਰਮਵਾਰ 54ਵੀਂ ਅਤੇ 14ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਪਰਸੋਂ ਰੋਜ਼ ਤੋਂ ਚਲ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਵਿਖੇ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸੰਪੂਰਨ ਹੋ ਜਾਣਗੇ।

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦਮਦਮਾ ਸਾਹਿਬ ਹਾਜ਼ਰੀ ਭਰਨਗੀਆਂ।ਮੁੱਖ ਧਾਰਮਿਕ ਸਮਾਗਮ ਵਿੱਚ ਗੁਰਪੁਰਵਾਸ ਮਹਾਂਪੁਰਸ਼ ਸਿੰਘ ਸਾਹਿਬ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਜੀ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਮਦਮਾ ਸਾਹਿਬ ਦੇ ਜਥੇ: ਗਿ: ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ: ਗਿ: ਰਘੁਬੀਰ ਸਿੰਘ ਤੋਂ ਇਲਾਵਾ ਅਤੇ ਹੋਰਨਾਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਧਾਮੀ, ਪੰਥ ਦੇ ਸਿਰਮੌਰ ਢਾਡੀ ਜਥਾ ਗਿ: ਤਰਸੇਮ ਸਿੰਘ ਮੋਰਾਂ ਵਾਲੀ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਸ਼ਮੂਲੀਅਤ ਕਰਨਗੇ।ਇਸ ਦਿਨ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਨਿਹੰਗ ਸਿੰਘ ਫ਼ੌਜਾਂ ਦੇ ਲਾਇਸੰਸ ਰਿਨੀਊ ਕੀਤੇ ਅਤੇ ਨਵੇਂ ਬਣਾਏ ਜਾਣਗੇ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇ: ਅਕਾਲੀ ਬਾਬਾ ਫੂਲਾ ਸਿੰਘ ਦੀ ਆ ਰਹੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਬੰਧੀ ਵਿਚਾਰ ਵਟਾਂਦਰਾ ਹੋਵੇਗਾ।

Leave a Reply

Your email address will not be published. Required fields are marked *