ਪਟਿਆਲਾ

ਪਟਿਆਲਾ ਜ਼ਿਲ੍ਹੇ ‘ਚ 14 ਮਈ ਨੂੰ ਮੁੜ ਲੱਗਣਗੇ 8 ਜਨ ਸੁਵਿਧਾ ਕੈਂਪ-ਸਾਕਸ਼ੀ ਸਾਹਨੀ

ਮੁੱਖ ਮੰਤਰੀ ਦੀ ਹਦਾਇਤ ‘ਤੇ ਲੋਕਾਂ ਦੇ ਘਰਾਂ ਤੱਕ ਪਹੁੰਚਣਗੀਆਂ ਪ੍ਰਸ਼ਾਸਨਿਕ ਸੇਵਾਵਾਂ-ਡੀ.ਸੀ

ਜ਼ਿਲ੍ਹੇ ਦੇ ਵਿਧਾਇਕਾਂ ਸਮੇਤ ਡਿਪਟੀ ਕਮਿਸ਼ਨਰ, ਏ.ਡੀ.ਸੀਜ਼ ਤੇ ਐਸ.ਡੀ.ਐਮਜ਼ ਕਰਨਗੇ ਸ਼ਮੂਲੀਅਤ

ਪਟਿਆਲਾ, 11 ਮਈ:(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ‘ਤੇ 14 ਮਈ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਸਾਰੇ ਹਲਕਿਆਂ ਅੰਦਰ ਵੱਖ-ਵੱਖ ਥਾਵਾਂ ‘ਤੇ 8 ਜਨ ਸੁਵਿਧਾ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਡੀ.ਸੀ. ਨੇ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਲੋਕਾਂ ਦੇ ਜਾਇਜ਼ ਅਤੇ ਹੋਣ ਵਾਲੇ ਕੰਮ ਮੌਕੇ ‘ਤੇ ਨਿਪਟਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਅਬਲੋਵਾਲ ਵਿਖੇ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਇਹ ਕੈਂਪ ਲੱਗਣਗੇ। ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਘੜਾਮ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਮਿਡਲ ਸਕੂਲ ਫ਼ਤਿਹਪੁਰ ਤੇ ਨਾਭਾ ਦੇ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ ਦੇ ਸਹਿਯੋਗ ਨਾਲ ਦੁਰਗਾ ਮੰਦਿਰ ਧਰਮਸ਼ਾਲਾ ਭਾਦਸੋਂ ਵਿਖੇ ਜਨ ਸੁਵਿਧਾ ਕੈਂਪ ਲਗਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸ਼ੁਤਰਾਣਾ ਦੇ ਐਮ.ਐਲ.ਏ. ਕੁਲਵੰਤ ਸਿੰਘ ਬਾਜੀਗਰ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ, ਰਾਜਪੁਰਾ ਦੇ ਐਮ.ਐਲ.ਏ. ਨੀਨਾ ਮਿੱਤਲ ਦੇ ਸਹਿਯੋਗ ਨਾਲ ਗੁੱਗਾਮਾੜੀ ਪਿੰਡ ਖੇੜਾ ਗੱਜੂ ਵਿਖੇ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਇਹ ਜਨ ਸੁਵਿਧਾ ਕੈਂਪ 14 ਮਈ ਨੂੰ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਕਿਉਂਕਿ ਇਸ ਮੌਕੇ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸੇ ਦੌਰਾਨ ਐਸ.ਡੀ.ਐਮ. ਦੁਧਨਸਾਧਾਂ ਤੇ ਪਾਤੜਾਂ ਅੰਕੁਰਜੀਤ ਸਿੰਘ, ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਕੰਨੂੰ ਗਰਗ, ਐਸ.ਡੀ.ਐਮ. ਰਾਜਪੁਰਾ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਲੈਣ।

Leave a Reply

Your email address will not be published. Required fields are marked *