ਵਾਰਡ ‘ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਜਲਦ ਚਾਲੂ ਕਰਵਾਇਆ ਜਾਵੇਗਾ:- ਡਾ ਮਨਦੀਪ ਕੌਰ
ਸ੍ਰੀ ਅੰਮ੍ਰਿਤਸਰ ਸਾਹਿਬ (ਸੁਖਬੀਰ ਸਿੰਘ/ਮਧੂਸਾਰ ਬਿਊਰੋ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 10 ਦੇ ਇੰਚਾਰਜ ਮੈਡਮ ਡਾ਼ ਅਮਨਦੀਪ ਕੌਰ ਵੱਲੋਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮਿਲਕੇ ਵਾਰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮੁਰੰਮਤ ਕਰਾਉਣ ਅਤੇ ਚਾਲੂ ਕਰਨ ਦੀ ਸਿਫਾਰਸ਼ ਕੀਤੀ ਗਈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਦੇ ਇਲਾਕਾ ਨਿਵਾਸੀਆਂ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਚਾਲੂ ਕਰਾਉਣ ਦੀ ਮੰਗ ਨੂੰ ਹਲਕਾ ਵਿਧਾਇਕ ਜਲਦ ਪੂਰਾ ਕਰਨਗੇ । ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹੋਰ ਵੀ ਕੈਮਰੇ ਸੀਸੀ ਟੀਵੀ ਕੈਮਰੇ ਲਗਾਏ ਜਾਣਗੇ ਤਾਂ ਕਿ ਕਿਸੇ ਵੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾਂਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਮੂਹ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਵਾਸੀਆਂ ਦੀਆਂ ਮੁਸਕਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਨਾਲ ਦੀਕਸ਼ਾਂਤ ਅਰੋੜਾ, ਰਾਕੇਸ਼ ਵਿਗ ਅਤੇ ਟੀਮ ਹਾਜ਼ਰ ਸਨ

