ਦੇਸ਼-ਵਿਦੇਸ਼ਪੰਜਾਬ

15 ਸੂਬਿਆਂ ਦੀਆਂ ਰਾਜ ਸਭਾ ਸੀਟਾਂ ਤੇ ਚੋਣਾਂ ਦਾ ਐਲਾਨ, ਪੰਜਾਬ ਚ ਵੀ ਹੋਣਗੀਆਂ 2 ਸੀਟਾਂ ਤੇ ਚੋਣਾਂ

ਨਵੀਂ ਦਿੱਲੀ (ਮਧੂਸਾਰ ਬਿਊਰੋ)- 15 ਸੂਬਿਆਂ ਦੀਆਂ 57 ਰਾਜ ਸਭਾ ਸੀਟਾਂ ਲਈ 10 ਜੂਨ ਨੂੰ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਜੂਨ ਅਤੇ ਅਗਸਤ ਮਹੀਨੇ ਦਰਿਆਨ ਇਨ੍ਹਾਂ ਪਾਰਟੀਆਂ ਦਾ ਪ੍ਰਤੀਨਿਧੀਤੱਵ ਕਰ ਰਹੇ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਜਿਨ੍ਹਾਂ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਉਨ੍ਹਾਂ ‘ਚ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ, ਕਾਂਗਰਸ ਨੇਤਾ ਅੰਬਿਕਾ ਸੋਨੀ, ਜੈਰਾਮ ਰਮੇਸ਼ ਅਤੇ ਕਪਿਲ ਸਿੱਬਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਤੀਸ਼ ਚੰਦਰ ਮਿਸ਼ਰ ਪ੍ਰਮੁੱਖ ਹਨ। ਇਨ੍ਹਾਂ ਮੈਂਬਰਾਂ ਦਾ ਕਾਰਜਕਾਲ 21 ਜੂਨ ਤੋਂ ਇਕ ਅਗਸਤ ਦਰਮਿਆਨ ਖ਼ਤਮ ਹੋ ਰਿਹਾ ਹੈ।

ਉੱਤਰ ਪ੍ਰਦੇਸ਼ ਦੇ 11 ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਜਦੋਂ ਕਿ ਮਹਾਰਾਸ਼ਟਰ ਅਤੇ ਤਾਮਿਲਨਾਡੂ ‘ਚ 6-6 ਮੈਂਬਰ ਇਸ ਮਿਆਦ ‘ਚ ਸੇਵਾਮੁਕਤ ਹੋ ਰਹੇ ਹਨ। ਜਿਨ੍ਹਾਂ ਹੋਰ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਉਨ੍ਹਾਂ ‘ਚ 5 ਬਿਹਾਰ ਤੋਂ, ਚਾਰ-ਚਾਰ ਆਂਧਰਾ ਪ੍ਰਦੇਸ਼, ਰਾਜਸਥਾਨ ਅਤੇ ਕਰਨਾਟਕ ਤੋਂ ਹਨ। ਤਿੰਨ-ਤਿੰਨ ਮੈਂਬਰ ਮੱਧ ਪ੍ਰਦੇਸ਼ ਅਤੇ ਓਡੀਸ਼ਾ ਤੋਂ ਹਨ। ਸੇਵਾਮੁਕਤ ਹੋ ਰਹੇ ਮੈਂਬਰਾਂ ‘ਚ 2-2 ਮੈਂਬਰ ਤੇਲੰਗਾਨਾ, ਛੱਤੀਸਗੜ੍ਹ, ਪੰਜਾਬ, ਝਾਰਖੰਡ ਅਤੇ ਹਰਿਆਣਾ ਤੋਂ ਹਨ, ਜਦੋਂ ਕਿ ਇਕ ਮੈਂਬਰ ਉਤਰਾਖੰਡ ਤੋਂ ਹੈ। ਇਨ੍ਹਾਂ ਚੋਣਾਂ ਦੀ ਨੋਟੀਫਿਕੇਸ਼ਨ 24 ਮਈ ਨੂੰ ਜਾਰੀ ਹੋਵੇਗੀ, ਜਦੋਂ ਕਿ ਵੋਟਿੰਗ 10 ਜੂਨ ਨੂੰ ਹੋਵੇਗੀ।

Leave a Reply

Your email address will not be published. Required fields are marked *