ਪਟਿਆਲਾ

ਜਿਲ੍ਹੇ ਵਿੱਚ ਅੱਜ ਲਗਾਤਾਰ ਤੀਸਰੇ ਦਿਨ ਵੀ ਕੋਈ ਕੋਵਿਡ ਪੋਜਟਿਵ ਕੇਸ ਨਹੀ ਹੋਇਆ ਰਿਪੋਰਟ।

1560 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

ਪਟਿਆਲਾ 15 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 362 ਕੋਵਿਡ ਰਿਪੋਰਟਾਂ ਵਿਚੋਂ ਅੱਜ ਕੋਈ ਕੋਵਿਡ ਪੋਜਟਿਵ ਕੇਸ ਨਹੀ ਰਿਪੋਰਟ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 62,229 ਹੀ ਹੈ ਅਤੇ ਚਾਰ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,766 ਹੋ ਗਈ ਹੈ।ਐਕਟਿਵ ਕੇਸਾਂ ਦੀ ਗਿਣਤੀ 05 ਹੈ।ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ। ਅੱਜ 223 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,45,629 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿਚੋਂ ਜਿਲ੍ਹਾ ਪਟਿਆਲਾ ਦੇ 62,229 ਕੋਵਿਡ ਪੋਜਟਿਵ, 11, 83,275 ਨੈਗੇਟਿਵ ਅਤੇ ਲਗਭਗ 125 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 1560 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਵਿਚੋਂ ਪਹਿਲੀ ਡੋਜ ਲਗਵਾਉਣ ਵਾਲਿਆ ਦੀ ਗਿਣਤੀ 75, ਦੂਜੀ ਡੋਜ ਲਗਵਾਉਣ ਵਾਲਿਆ ਦੀ ਗਿਣਤੀ 1391 ਅਤੇ ਬੂਸਟਰ ਡੋਜ ਲਗਵਾਉਣ ਵਾਲਿਆ ਦੀ ਗਿਣਤੀ 94 ਹੈ। ਕੱਲ ਮਿਤੀ 16 ਮਈ ਦਿਨ ਸੋਮਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਪੀ.ਆਰ.ਟੀ.ਸੀ ਦਫਤਰ ਨਾਭਾ ਰੋਡ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲਅਤੇ ਬੀ.ਡੀ.ਪੀ.ਓ ਦਫਤਰ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *