ਪੰਜਾਬਪਟਿਆਲਾ

ਮੈਨੇਜਰ ਰਣਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਂਟ

ਧਾਰਮਕ, ਰਾਜਨੀਤਕ ਤੇ ਸਮਾਜਕ ਸਖਸ਼ੀਅਤਾਂ ਹੋਈਆਂ ਸ਼ਾਮਲ

ਪਟਿਆਲਾ 16 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੋੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੀਵਾਨ ਹਾਲ ਵਿਖੇ ਹੋਈ। ਇਸ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਵਿਛੜੀ ਰੂਹ ਦੀ ਆਤਮਕ ਸ਼ਾਂਤੀ ਲਈ ਅਰਦਾਸ ਕੀਤੀ। ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੀ ਅੰਤਿਮ ਅਰਦਾਸ ਮੌਕੇ ਧਾਰਮਕ, ਰਾਜਨੀਤਕ ਤੇ ਸਮਾਜਕ ਸਖਸ਼ੀਅਤਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਸਾਹਿਬਾਨ ਅਤੇ ਮੈਨੇਜਰ ਸਾਹਿਬਾਨ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦਾ ਸਦੀਵੀ ਵਿਛੋੜਾ ਸਿਰਮੌਰ ਸੰਸਥਾ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪ੍ਰੰਤੂ ਗੁਰੂ ਸਾਹਿਬ ਦਾ ਫਲਸਫਾ ਸਾਰਿਆਂ ਨੂੰ ਪ੍ਰਮਾਤਮਾ ਦੇ ਭਾਣੇ ’ਚ ਰਹਿਣ ਦਾ ਬਲ ਪ੍ਰਦਾਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਹ ਵਿਛੋੜਾ ਸਾਰਿਆਂ ਲਈ ਅਸਹਿ ਅਤੇ ਅਕਹਿ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਪੁੱਤਰ ਨੂੰ ਦਸਤਾਰ ਵੀ ਭੇਂਟ ਕੀਤੀ ਅਤੇ ਪਰਿਵਾਰ ਦੀ ਹਰ ਸੰਭਵ ਮਹਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ। ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਨਿਰਮੈਲ ਸਿੰਘ ਜੌਲਾ, ਜਥੇਦਾਰ ਹਰਪਾਲ ਸਿੰਘ ਜੱਲਾ, ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਵੱਲੋਂ ਵੱਲੋਂ ਬਾਬਾ ਵਿਸ਼ਵ ਪ੍ਰਤਾਪ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਜਥੇਦਾਰ ਜਗਤਾਰ ਸਿੰਘ ਰਾਜਲਾ, ਬਾਬਾ ਬਖਸ਼ੀਸ਼ ਸਿੰਘ,ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਵਿਧਾਇਕ ਐਨ ਕੇ. ਸ਼ਰਮਾ ਅਤੇ ਵੱਖ ਵੱਖ ਸਖਸ਼ੀਅਤਾਂ ਵੱਲੋਂ ਭੇਜੇ ਗਏ ਸ਼ੋਕ ਮਤੇ ਵੀ ਪੜ੍ਹੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਮੈਨੇ. ਨੱਥਾ ਸਿੰਘ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ ਤੇ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *