ਪੰਜਾਬਪਟਿਆਲਾ

ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਕੇ ਸਰਕਾਰੀ ਪੇ ਸਕੇਲ ਤੇ ਤਨਖਾਹਾਂ ਦਿੱਤੀਆਂ ਜਾਣ:— ਰਾਜੂ ਖੰਨਾ।

ਅਕਾਲੀ ਸਰਕਾਰ ਨੇ ਸ਼ੁਰੂ ਕੀਤੇ ਸਨ ਸੇਵਾ ਕੇਦਰ,ਤੇ ਨੌਜਵਾਨਾਂ ਨੂੰ ਦਿੱਤਾ ਸੀ ਵਧੇਰੇ ਰੁਜ਼ਗਾਰ।

ਅਮਲੋਹ,16 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਅਪਣੀਆ ਹੱਕੀ ਮੰਗਾ ਦੇ ਸਬੰਧ ਵਿੱਚ ਕੀਤੀ ਇੱਕ ਰੋਜ਼ਾ ਹੜਤਾਲ ਦਾ ਸਮੱਰਥਨ ਕਰਦਿਆਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਹ ਸੇਵਾ ਕੇਂਦਰ ਲੋਕਾ ਨੂੰ ਵਧੇਰੇ ਸੁੱਖ ਸਹੂਲਤਾਂ ਦੇਣ ਲਈ ਪਿਛਲੇ ਅਕਾਲੀ ਸਰਕਾਰ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਛੋਟੇ ਛੋਟੇ ਬਲਾਕ ਬਣਾ ਕਿ ਇੱਕ ਹਲਕਾ ਵਿੱਚ 10 ਤੋ 12 ਸੇਵਾ ਕੇਂਦਰ ਬਣਾਏ ਗਏ ਸਨ। ਜਿਹਨਾਂ ਨੂੰ ਕਾਂਗਰਸ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ ਸੀ।ਤੇ ਉਹਨਾਂ ਵੱਲੋਂ ਰੱਖੇ ਨੌਜਵਾਨਾਂ ਨੂੰ ਵੀ ਵੱਡੀ ਗਿਣਤੀ ਵਿੱਚ ਨੌਕਰੀ ਤੋਂ ਕੱਢ ਕਿ ਬੇਰੁਜ਼ਗਾਰ ਕੀਤਾ ਗਿਆ। ਤੇ ਅੱਜ ਜੋ ਹਲਕਾ ਅਮਲੋਹ ਅੰਦਰ 4 -5 ਸੇਵਾ ਕੇਂਦਰ ਚੱਲ ਰਹੇ ਹਨ

ਉਹਨਾਂ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ।ਜਿਸ ਕਾਰਨ ਅੱਜ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਕੀਤੀ ਗਈ ਹੈ। ਰਾਜੂ ਖੰਨਾ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਬਹੁਤ ਜ਼ਿਆਦਾ ਹੈ। ਪਰ ਰੱਖੇ ਗਏ ਮੁਲਾਜ਼ਮਾਂ ਦੀਆ ਤਨਖਾਹਾਂ ਬਹੁਤ ਘੱਟ ਹਨ ਤੇ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਸਰਕਾਰ ਦੇ ਪੇ ਸਕੇਲ ਮੁਤਾਬਿਕ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਜਿਥੇ ਤਨਖਾਹਾਂ ਮਿਲਣੀਆਂ ਚਾਹੀਦੀਆਂ ਹਨ। ਉਥੇ ਉਹਨਾਂ ਦੇ ਵਧੇਰੇ ਕੰਮ ਨੂੰ ਦੇਖਦੇ ਹੋਏ ਵਿਸ਼ੇਸ਼ ਮਹਿੰਗਾਈ ਭੱਤਾ ਵੀ ਪੰਜਾਬ ਸਰਕਾਰ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।ਤਾ ਜੋ ਸੇਵਾ ਕੇਂਦਰਾਂ ਵਿੱਚ ਤੈਨਾਤ ਮੁਲਾਜ਼ਮ ਨਿਰਵਿਘਨ ਲੋਕਾਂ ਨੂੰ ਸਮਰਪਿਤ ਹੋ ਕੇ ਸੇਵਾਵਾਂ ਦਿੰਦੇ ਰਹਿਣ। ਉਹਨਾਂ ਕਿਹਾ ਕਿ ਉਹ ਹਮੇਸ਼ਾ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨਾਲ ਖੜ੍ਹੇ ਹਨ ਤੇ ਹਮੇਸ਼ਾ ਉਹਨਾਂ ਦੇ ਹੱਕਾਂ ਲਈ ਸਮੇਂ ਦੀਆ ਸਰਕਾਰਾਂ ਨਾਲ ਲੜਦੇ ਰਹਿਣਗੇ।

Leave a Reply

Your email address will not be published. Required fields are marked *