ਪਟਿਆਲਾ

ਜਿਲ੍ਹੇ ਵਿੱਚ ਲਗਾਤਾਰ ਪੰਜਵੇ ਦਿਨ ਵੀ ਕੋਈ ਕੋਵਿਡ ਪੋਜਟਿਵ ਕੇਸ ਨਹੀ ਹੋਇਆ ਰਿਪੋਰਟ।

2174 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

ਪਟਿਆਲਾ 17 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 422 ਕੋਵਿਡ ਰਿਪੋਰਟਾਂ ਵਿਚੋਂ ਅੱਜ ਕੋਈ ਕੋਵਿਡ ਪੋਜਟਿਵ ਕੇਸ ਨਹੀ ਰਿਪੋਰਟ ਹੋਇਆ।ਉਹਨਾਂ ਕਿਹਾ ਕਿ ਅੱਜ ਲਗਾਤਾਰ ਪੰਜਵੇ ਦਿਨ ਵੀ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 62,229 ਹੀ ਹੈ ਅਤੇ ਦੋ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,768 ਹੋ ਗਈ ਹ।ਐਕਟਿਵ ਕੇਸਾਂ ਦੀ ਗਿਣਤੀ 03 ਹੈ।ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।
ਅੱਜ 432 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,46,493 ਸੈਂਪਲ ਲਏ ਜਾ ਚੁੱਕੇ ਹਨ ।ਜਿਸ ਵਿਚੋਂ ਜਿਲ੍ਹਾ ਪਟਿਆਲਾ ਦੇ 62,229 ਕੋਵਿਡ ਪੋਜਟਿਵ, 11, 84,015 ਨੈਗੇਟਿਵ ਅਤੇ ਲਗਭਗ 249 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ

ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2174 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 18 ਮਈ ਦਿਨ ਬੁੱਧਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਬੀ.ਡੀ.ਪੀ.ਓ ਦਫਤਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਰਾਜਪੁਰਾ ਦੇ ਸਿਵਲ ਹਸਪਤਾਲ, ਬੀ.ਡੀ.ਪੀ.ਓ ਦਫਤਰ, ਨਾਭਾ ਦੇ ਸਿਵਲ ਹਸਪਤਾਲ ਅਤੇ ਬੀ.ਡੀ.ਪੀ.ਓ ਦਫਤਰ, ਸਮਾਣਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *