ਮਾਤਾ ਕੁਸ਼ਲਿਆ ਹਸਪਤਾਲ ਵਿੱਚ ਮਨਾਇਆ ਵਿਸ਼ਵ ਹਾਈਪਰਟੈਂਸ਼ਨ ਦਿਵਸ ।
ਵਧਦਾ ਬੱਲਡ ਪ੍ਰੈਸ਼ਰ ਦੇ ਸਕਦਾ ਹੈ ਘਾਤਕ ਬਿਮਾਰੀਆਂ ਨੂੰ ਜਨਮ।
ਜੀਵਨ ਸ਼ੈਲੀ ਵਿਚ ਬਦਲਾਅ ਲਿਆ ਕੇ ਬਿਮਾਰੀ ਤੇ ਕਾਫੀ ਹੱਦ ਤਕ ਪਾਇਆ ਜਾ ਸਕਦਾ ਹੈ ਕਾਬੂ: ਸਿਵਲ ਸਰਜਨ।

ਪਟਿਆਲਾ 17 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਦੇ ਸਹਿਯੋਗ ਨਾਲ ਮਾਤਾ ਕੁਸ਼ਲਿਆ ਹਸਪਤਾਲ ਦੀ ਗਾਇਨੀ ਓ.ਪੀ.ਡੀ ਵਿੱਚ ਥੀਮ “ ਆਪਣੇ ਬੱਲਡ ਪ੍ਰੈਸ਼ਰ ਨੁੰ ਸਹੀ ਮਾਪੋ, ਕਾਬੂ ਕਰੋ ਲੰਬਾ ਜਿਓ” ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਵਲ ਸਰਜਨ ਡਾ. ਰਾਜੂ ਧੀਰ, ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੋਰ, ਕਾਰਜਕਾਰੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ. ਐਸ.ਜੇ ਸਿੰਘ, ਗਾਇਨੋਕੋਲੋੋਜਿਸਟ ਡਾ.ਆਸ਼ੀਮਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੋਰ ਵੱਲੋਂ ਸ਼ਮੂਲੀਅਤ ਕੀਤੀ।ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜੂ ਧੀਰ ਨੇਂ ਕਿਹਾ ਕਿ ਦਿਵਸ ਨੂੰ ਮਨਾਉਣ ਦਾ ਉਦੇਸ਼ ਹਾਈਪਰਟੈਂਸ਼ਨ ਜਿਸ ਨੂੰ ਆਮ ਭਾਸ਼ਾ ਵਿੱਚ ਵਧਿਆ ਹੋਇਆ ਬੱਲਡ ਪ੍ਰੈਸ਼ਰ ਕਿਹਾ ਜਾਂਦਾ ਹੈ, ਦੇ ਹੋਣ ਵਾਲੇ ਨੁਕਸਾਨਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਬੱਲਡ ਪ੍ਰੈਸ਼ਰ ਦੇ ਵੱਧਣ ਨਾਲ ਲੋਕਾਂ ਨੂੰ ਦਿਲ ਦਾ ਦੋਰਾ ਪੈਣਾ, ਦਿਮਾਗ ਦੀ ਨਾੜੀ ਦਾ ਫੱਟਣਾ, ਦਿਲ ਦਾ ਫੇਲ ਹੋਣਾ, ਗੁਰਦੇ ਖਰਾਬ ਹੋਣਾ, ਅੱਖਾਂ ਦੀ ਰੋਸ਼ਨੀ ਦਾ ਖਤਮ ਹੋਣਾ ਆਦਿ ਵਰਗੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਉਹਨਾਂ ਕਿਹਾ ਕਿ ਅੱਜ ਦੁਨੀਆ ਵਿੱਚ ਹਰ ਚੋਥਾ ਮਨੁੱਖ ਵੱਧ ਬੱਲਡ ਪ੍ਰੈਸ਼ਰ ਦੀ ਬਿਮਾਰੀ ਦਾ ਸ਼ਿਕਾਰ ਹੋ ਰਿਹਾ ਹੈ।ਕਈ ਵਾਰੀ ਇਸ ਦੇ ਕੋਈ ਸ਼ੁਰੂੂਆਤੀ ਲੱਛਣ ਸਾਹਮਣੇ ਨਹੀ ਆਉਂਦੇ ਪ੍ਰੰਤੁ ਗੰਭੀਰ ਬਿਮਾਰੀ ਹਾਰਟ ਅਟੈਕ ਜਾਂ ਸਟਰੋਕ ਹੋਣ ਤੇਂ ਹੀ ਇਸ ਪਤਾ ਲਗਦਾ ਹੈ ਇਸ ਲਈ 30 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਲਈ ਨਿਯਮਿਤ ਤੋਂਰ ਤੇਂ ਆਪਣਾ ਬੱਲਡ ਪ੍ਰੈਸ਼ਰ ਚੈਕ ਕਰਵਾਉਂਦ ਰਹਿਣਾ ਚਾਹੀਦਾ ਹੈ ।
ਨੋਡਲ ਅਫਸਰ ਡਾ. ਐਸ.ਜੈ.ਸਿੰਘ ਨੇਂ ਕਿਹਾ ਕਿ ਜੀਵਨ ਸ਼ੈਲੀ ਵਿਚ ਬਦਲਾਅ ਲਿਆ ਕੇ ਅਤੇ ਖਾਣ ਪੀਣ ਵਾਲੀਆਂ ਆਦਤਾਂ ਵਿਚ ਤਬਦੀਲੀ ਲਿਆ ਕੇ ਇਸ ਬਿਮਾਰੀ ਤੇ ਕਾਫੀ ਹੱਦ ਤਕ ਕਾਬੂ ਪਾਇਆ ਜਾ ਸਕਦਾ ਹੈ। ਅਲਕੋਹਲ ਅਤੇ ਤੰਬਾਕੂ ਪਦਾਰਥਾਂ, ਫੈਟ, ਤਲੀਆਂ ਤੇ ਮਸਾਲੇਦਾਰ ਚੀਜਾਂ ਦੀ ਵਰਤੋ ਤੋਂ ਪਰਹੇਜ ਕਰਕੇ ਸਾਨੂੰ ਸੰਤੁਲਿਤ ਖੁਰਾਕ ਜਿਸ ਵਿਚ ਹਰੇ ਪੱਤੇਦਾਰ ਸਬਜੀਆਂ,ਫੱਲ-ਫਰੂਟ ਅਤੇ ਘੱਟ ਫੈਟ ਵਾਲੀਆਂ ਚੀਜਾਂ ਦਾ ਹੀ ਸੇਵਨ ਕਰਕੇ ਬੱਲਡ ਪ੍ਰੈਸ਼ਰ ਨੂੰ ਕਾਫੀ ਹੱਦ ਤੱਕ ਨਾਰਮਲ ਰੱਖਿਆ ਜਾ ਸਕਦਾ ਹੈ ਅਤੇ ਰੋਜਾਨਾਂ ਦੀ ਕਸਰਤ ਕਰਨੀ ਵੀ ਜਰੂਰੀ ਹੈ। ਉਹਨਾਂ ਇਹ ਵੀ ਦੱਸਿਆ ਕਿ ਜਿਹਨਾਂ ਵਿਅਕਤੀਆਂ ਦਾ ਬੱਲਡ ਪੈ੍ਰਸ਼ਰ ਵਧਦਾ ਹੈ ਉਹਨਾਂ ਨੂੰ ਡਾਕਟਰੀ ਸਲਾਹ ਦੇ ਅਨੁਸਾਰ ਦਵਾਈ ਖਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਲਿਆ ਕੇ ਇਸ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ।ਇਸ ਮੋਕੇ ਓ.ਪੀ.ਡੀ ਵਿੱਚ ਆਪਣਾ ਚੈਕਅਫ ਕਰਵਾਉਣ ਆਈਆ ਗਰਭਵਤੀ ਔਰਤਾਂ ਦਾ ਡਿਜੀਟਲ ਮਸ਼ੀਨ ਰਾਹੀ ਬੱਲਡ ਪ੍ਰੈਸ਼ਰ ਵੀ ਚੈਕ ਕੀਤਾ ਗਿਆ।

