ਪਟਿਆਲਾ

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਕਾ ਮੋਰਚਾ ਸ਼ੁਰੂ ਕੀਤਾ ਗਿਆ

ਪਾਟਿਆਲਾ: 17 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਕਿਸਾਨਾਂ ਦੇ ਭੱਖਦੇ ਮਸਲਿਆਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੇ ਮਿਥੇ ਪ੍ਰੋਗਰਾਮ ਮੁਤਾਬਿਕ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਉਸ ਉਤੇ ਪ੍ਰਤੀਕਮ ਦਿੰਦਿਆਂ ਇੰਡੀਅਨ ਫਰਾਮਰਜ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਕਿਹਾ ਜਦੋਂ ਕਿਸਾਨ ਜੱਥੇਬੰਦੀਆਂ ਨੇ ਪਿਛਲੇ ਦਿਨਾਂ ਤੋਂ ਆਪਣੀਆਂ ਭੱਖਦੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਗਿਆ ਸੀ ਕਿ 17 ਮਈ ਤੋਂ ਪਹਿਲੋਂ ਪਹਿਲੋ ਪੰਜਾਬ ਦਾ ਮੁੱਖ ਮੰਤਰੀ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਮੰਨੇ ਨਾਹੀਂ ਤਾਂ ਕਿਸਾਨ ਜੱਥੇਬੰਦੀਆਂ ਪੱਕਾ ਮੋਰਚਾ ਸ਼ੁਰੂ ਕਰ ਦੇਣਗੀਆਂ। ਪਰ ਅੱਜ ਕਿਸਾਨ ਅੰਦੋਲਨਕਾਰੀ ਨਾਲ ਗੱਲਬਾਤ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਚਲੇ ਜਾਣਾ ਨਿੰਦਣਯੋਗ ਹੈ।

ਸ੍ਰ ਬਹਿਰੂ ਨੇ ਕਿਹਾ ਕਿ ਪਿਛਲੇ 20/25 ਸਾਲਾਂ ਤੋਂ ਜੀਰੀ ਦੀ ਲੁਆਈ ਲਈ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ 10 ਜੂਨ ਤੋਂ ਹਰ ਸਾਲ ਟਿਊਬਵੈਲਾਂ ਦੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਸੀ। ਕੁੱਝ ਸਰਕਾਰੀ ਉੱਚ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਗੁੰਮਰਾਹ ਕਰਕੇ ਕਿਸਾਨਾਂ ਅਤੇ ਸਰਕਾਰ ਦਾ ਟਕਰਾਅ ਕਰਵਾਉਣ ਵਿੱਚ ਸਫਲ ਹੋਏ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਸਾਰੇ ਰੁਝੇਵੇਂ ਬੰਦ ਕਰਕੇ ਅੰਦੋਲਨਕਾਰੀ ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਫੋਰੀ ਮੰਨ ਲੈਣੀਆਂ ਚਾਹੀਦੀਆਂ ਹਨ। ਤਾਂ ਕਿ ਪੰਜਾਬ ਦੀ ਅਮਨ ਸ਼ਾਂਤੀ ਕਾਇਮ ਰਹੇ ਸਕੇ।

Leave a Reply

Your email address will not be published. Required fields are marked *