ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਗਰੇਜ਼ੀ ਭਾਸ਼ਾ ਦਿਵਸ ਨੂੰ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, (ਸੁਖਬੀਰ ਸਿੰਘ/ਮਧੂਸਾਰ ਬਿਊਰੋ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਅੰਗਰੇਜ਼ੀ ਵਿਭਾਗ ਨੇ ‘ਅੰਗਰੇਜ਼ੀ ਭਾਸ਼ਾ ਦਿਵਸ’ ਨੂੰ ਸਮਰਪਿਤ 2 ਮੁਕਾਬਲਿਆਂ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ‘ਮੋਟੀਵੇਸ਼ਨਲ ਕੋਟ ਰਾਈਟਿੰਗ ਐਂਡ ਸੋਨੇਟ ਅਤੇ ਰੀਸਾਈਟੇਸ਼ਨ’ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ ਦਿਨ ਪ੍ਰਸਿੱਧ ਅੰਗਰੇਜ਼ੀ ਲੇਖਕ, ਵਿਲੀਅਮ ਸ਼ੈਕਸਪੀਅਰ ਜਿਸ ਨੂੰ ਵਿਸ਼ਵ ਭਰ ‘ਚ ‘ਬਾਰਡ ਆਫ਼ ਐਵਨ’ ਅਤੇ ‘ਇੰਗਲੈਂਡ ਦੇ ਰਾਸ਼ਟਰੀ ਕਵੀ’ ਵਜੋਂ ਜਾਣਿਆ ਜਾਂਦਾ ਹੈ, ਦੇ ਜਨਮ ਦਿਨ ਦੀ ਯਾਦ ’ਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਲਈ ਬਹੁਤ ਹੀ ਲਾਭਕਾਰੀ ਸਿੱਧ ਹੋਏ ਹਨ, ਕਿਉਂਕਿ ਵਿਦਿਆਰਥੀਆਂ ਨੇ ਸ਼ੇਕਸਪੀਅਰ ਦੇ ਜੀਵਨ, ਕੰਮਾਂ ਅਤੇ ਪ੍ਰਾਪਤੀਆਂ ਦੇ ਅਧਿਆਵਾਂ ਦੀ ਪੜਚੋਲ ਕੀਤੀ ਅਤੇ ਸ਼ੇਕਸਪੀਅਰ ਦੇ ਚੰਗੇ ਹਵਾਲੇ ਲਿਖ ਕੇ ਅਤੇ ਉਸ ਦੇ ਪ੍ਰਸ਼ੰਸਾਯੋਗ ਗੀਤਾਂ ਨੂੰ ਯਾਦ ਕਰਕੇ ਆਪਣੇ ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਉਨ੍ਹਾਂ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਦੀ ਜਾਗਰੂਕਤਾ ’ਚ ਵਾਧਾ ਕੀਤਾ। ਉਨ੍ਹਾਂ ਦੱਸਿਆ ਕਿ ‘ਅੰਗਰੇਜ਼ੀ ਭਾਸ਼ਾ ਦਿਵਸ’ ਸੰਯੁਕਤ ਰਾਸ਼ਟਰ ਦੇ 6 ਭਾਸ਼ਾ ਦਿਵਸਾਂ ’ਚੋਂ ਇਕ ਹੈ ਕਿਉਂਕਿ ਇਹ ਮੁੱਖ ਤੌਰ ’ਤੇ ਵਿਸ਼ਵ ਦੀਆਂ ਵੱਖ-ਵੱਖ ਭਾਸ਼ਾਵਾਂ ’ਚ ਇਤਿਹਾਸ, ਸੱਭਿਆਚਾਰ ਅਤੇ ਵਿਕਾਸ ਬਾਰੇ ਸਮਝ ਨੂੰ ਉੱਚਾ ਚੁੱਕਣ ਲਈ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੰਗਰੇਜ਼ੀ ਵਿਭਾਗ ਦੇ ਫੈਕਲਟੀ ਦੇ ਯੋਗ ਪ੍ਰਬੰਧਾਂ ਅਤੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਉਨ੍ਹਾਂ ਦਾ ਆਤਮਵਿਸ਼ਵਾਸ ਵਧਾਇਆ।

Leave a Reply

Your email address will not be published. Required fields are marked *