ਪਟਿਆਲਾ

ਜਿਲ੍ਹੇ ਵਿੱਚ ਅੱਜ ਦੋ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ,

ਜਿਲ੍ਹੇ ਵਿੱਚ 2076 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

ਪਟਿਆਲਾ, 18 ਮਈ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 522 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,231 ਹੋ ਗਈ ਹੈ ਅਤੇ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,770 ਹੋ ਗਈ ਹੈ।¤ ਐਕਟਿਵ ਕੇਸਾਂ ਦੀ ਗਿਣਤੀ 3 ਹੈ ।¤ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।¤

ਅੱਜ 548 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,47,041 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,231 ਕੋਵਿਡ ਪੋਜਟਿਵ, 11,84,535 ਨੈਗੇਟਿਵ ਅਤੇ ਲਗਭਗ 275 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤ ਸਿਵਲ ਸਰਜਨ ਡਾ ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।µ

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2076 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।¤ ਕੱਲ ਮਿਤੀ 19 ਮਈ ਦਿਨ ਵੀਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਹਾਰਾਣੀ ਕਲੱਬ ਪਟਿਆਲਾ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਬੀ.ਡੀ.ਪੀ.ਓ ਦਫਤਰ ਪਟਿਆਲਾ ਰੂਰਲ, ਰਾਜਪੁਰਾ, ਭੁਨਰਹੇੜੀ, ਸਨੌਰ, ਸ਼ੰਭੂ ਕਲਾਂ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *