ਜਿਲ੍ਹੇ ਵਿੱਚ 3509 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
ਸਕੂਲੀ ਬੱਚਿਆਂ ਦੇ ਟੀਕਾਕਰਨ ਲਈ ਕੱਲ ਤੋਂ ਸਕੂਲਾਂ ਵਿੱਚ ਲਗਾਏ ਜਾਣਗੇ ਮੈਗਾ ਕੈਂਪ
ਅੱਜ ਜਿਲ੍ਹੇ ਵਿੱਚ ਕੋਈ ਕੋਵਿਡ ਕੇਸ ਨਹੀ ਹੋਇਆ ਰਿਪੋਰਟ: ਸਿਵਲ ਸਰਜਨ
ਪਟਿਆਲਾ, 24 ਮਈ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 370 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀਂ ਹੋਇਆ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,236 ਹੀ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,772 ਹੈ।¤ ਐਕਟਿਵ ਕੇਸਾਂ ਦੀ ਗਿਣਤੀ 7 ਹੈ ।¤ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੈ।¤ ਅੱਜ 363 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,49,119 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,236 ਕੋਵਿਡ ਪੋਜਟਿਵ, 11,86,668 ਨੈਗੇਟਿਵ ਅਤੇ ਲਗਭਗ 215 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤ ਸਿਵਲ ਸਰਜਨ ਡਾ ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਜਿਲ੍ਹੇ ਵਿੱਚ ਯੋਗ ਸਕੂਲੀ ਬੱਚਿਆਂ ਜਿਹਨਾਂ ਦਾ ਅਜੇ ਕੋਵਿਡ ਟੀਕਾਕਰਨ ਨਹੀ ਹੋਇਆ ਜਾਂ ਜਿਹਨਾਂ ਦੀ ਦੂਜੀ ਡੋਜ ਡਿਊ ਹੈ,ਦੇ ਕੋਵਿਡ ਟੀਕਾਕਰਨ ਕਰਨ ਲਈ ਮਿਤੀ 25 ਤੋਂ 27 ਮਈ ਤੱਕ ਸਕੂਲਾਂ ਵਿੱਚ ਮੈਗਾ ਕੈਂਪ ਲਗਾਏ ਜਾਣਗੇ।ਇਸ ਲਈ ਉਹਨਾਂ ਸਮੂਹ ਮਾਪਿਆ ਨੂੰ ਇਹਨਾਂ ਕੈਂਪਾ ਵਿੱਚ ਆਪਣੇ ਬੱਚਿਆਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ।ਅੱਜ ਜਿਲ੍ਹੇ ਵਿੱਚ 3509 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।¤ ਕੱਲ ਮਿਤੀ 25 ਮਈ ਦਿਨ ਬੁੱਧਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਪ੍ਰਤਾਪ ਨਗਰ, ਸਰਕਾਰੀ ਸਮਾਰਟ ਸਕੂਲ ਸਨੌਰੀ ਅੱਡਾ, ਮਿਡਲ ਸਕੂਲ ਧੀਰੂ ਕੀ ਮਾਜਰੀ, ਸਿਵਲ ਲਾਈਨ ਸਕੂਲ, ਹਿੰਦੂ ਸੇਵਾ ਸੰਮਤੀ ਸਕੂਲ, ਜੀ ਐਸ ਏ ਇੰਡਸਟਰੀਜ ਫੋਕਲ ਪੁਆਇੰਟ ਰਸੂਲਪੁਰ ਜ਼ੌੜਾ ਰੋਡ ਪਟਿਆਲਾ, ਜਿਲ੍ਹਾ ਰੈਡ ਕਰਾਸ ਸੋਸਾਇਟੀ ਰਜਵਾਹਾ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਬੁਆਏ ਸਕੂਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਐਮ ਸੀ ਆਫਿਸ ਦੁਲੱਦੀ ਗੇਟ ਨਾਭਾ, ਦਿਆਨੰਦ ਪਬਲਿਕ ਸਕੂਲ, ਮਾਲਵਾ ਸਕੂਲ, ਮਾਡਰਨ ਪਬਲਿਕ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

