ਪਟਿਆਲਾ

ਤੰਬਾਕੁ ਕੰਟਰੋਲ ਐਕਟ ਦੀ ਉਲਘੰਣਾ ਕਰਦੇ ਦੁਕਾਨਦਾਰਾਂ ਦੇ ਕੱਟੇ ਚਲਾਨ

ਜਨਵਰੀ ਤੋਂ ਹੁਣ ਤੱਕ ਜਿਲ੍ਹੇ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਤੇਂ 177 ਵਿਅਕਤੀਆਂ ਨੂੰ ਕੀਤਾ ਜੁਰਮਾਨਾ :ਨੋਡਲ ਅਫਸਰ

ਪਟਿਆਲਾ 24 ਮਈ (ਮਧੂਸਾਰ ਬਿਊਰੋ) ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਉਣ ਸਬੰਧੀ ਪੰਦਵਾੜੇ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਧੀਨ ਤਹਿਤ ਜਿਲ੍ਹੇ ਚ ਤੰਬਾਕੂ ਕੰਟਰੋਲ ਐਕਟ 2003 ਨੂੰ ਪੁਰਨ ਰੂਪ ਵਿੱਚ ਲਾਗੂ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਰਾਜੂ ਧੀਰ ਦੇ ਨਿਰਦੇਸ਼ਾ ਅਨੁਸਾਰ ਨੋਡਲ ਅਫਸਰ ਡਾ.ਐਸ.ਜੇ.ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਸਿਹਤ ਵਿਭਾਗ ਦੀ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸੇਨੇਟਰੀ ਇੰਸਪੈਕਟਰ ਮਲਕੀਤ ਸਿੰਘ ਅਤੇ ਧਰਮਿੰਦਰ ਸ਼ਾਮਲ ਸਨ ਵੱਲੋ ਪੰਜਾਬੀ ਯੂਨੀਵਰਸਿਟੀ, ਲੱਕੜ ਮੰਡੀ, ਮਹਿੰਦਰਾ ਕਾਲਜ ਅਤੇ ਸਾਂਈ ਮਾਰਕਿਟ ਆਦਿ ਖੇਤਰਾਂ ਵਿੱਚ ਜਾ ਕੇ ਤੰਬਾਕੁ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੋਰਾਣ ਜਨਤਕ ਥਾਂਵਾ ਤੇ ਮਨਾਹੀ ਦੇ ਬਾਵਜੁਦ ਵੀ ਤੰਬਾਕੁਨੋਸ਼ੀ ਕਰਨ ਦੇ ਨਾਲ ਨਾਲ ਦੁਕਾਨਦਾਰਾਂ ਵੱਲੋ ਖੁੱਲੀਆਂ ਸਿਗਰਟਾਂ ਦੀ ਵਿਕਰੀ ਤੋਂ ਇਲਾਵਾ ਦੁਕਾਨਾਂ ਤੇ ਲਾਈਟਰ ਵਗੈਰਾ ਰੱਖੇ ਹੋਏ ਸਨ ਅਤੇ ਸਾਈਨ ਬੋਰਡ ਨਹੀ ਲੱਗੇ ਹੋਏ ਸਨ।

ਇਸ ਤਰਾਂ ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾ ਕਰ ਰਹੇ ਅਜਿਹੇ 06 ਵਿਅਕਤੀਆਂ/ ਦੁਕਾਨਦਾਰਾਂ ਦੇ ਚਲਾਨ ਕੱਟ ਕੇ 1050/-ਰੁਪਏ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ।ਨੋਡਲ ਅਫਸਰ ਡਾ. ਐਸ.ਜੇ.ਸਿੰਘ ਨੇਂ ਕਿਹਾ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜਿਥੇ ਜਾਗਰੂਕਤਾ ਸੈਮੀਨਾਰ ਕਰਕੇ ਲੋਕਾਂ ਨੂੰ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ ਉਥੇ ਜਿਲ੍ਹੇ ਵਿੱਚ ਤੰਬਾਕੂ ਕੰਟਰੋਲ ਐਕਟ ਨੁੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਐਕਟ ਦੀ ਉਲਘੰਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਉਹਨਾਂ ਦੱਸਿਆਂ ਕਿ ਵਿੱਚ ਇਸ ਸਾਲ ਜਨਵਰੀ 2022 ਤੋਂ ਹੁਣ ਤੱਕ ਜਿਲ੍ਹੇ ਵਿੱਚ 178 ਵਿਅਕਤੀਆਂ/ ਦੁਕਾਨਦਾਰਾਂ ਨੂੰ ਐਕਟ ਦੀ ਉਲਘੰਣਾ ਕਰਨ ਤੇਂ 17,370/- ਰੁਪਏ ਦੇ ਜੁਰਮਾਨੇ ਕੀਤੇ ਜਾ ਚੁੱਕੇ ਹਨ ਅਤੇ ਆਉਂਦੇ ਸਮੇਂ ਵਿਚ ਵੀ ਤੰਬਾਕੁ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ ਆਦਿ ਥਾਂਵਾ ਦੇ ਨਾਲ ਨਾਲ ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ।

Leave a Reply

Your email address will not be published. Required fields are marked *