ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਗੁਰੂ ਸ਼ਬਦ ਪ੍ਰਚਾਰ ਸਭਾ ਸੁਸਾਇਟੀ ਸਨਮਾਨਤ
ਸੁਸਾਇਟੀ ਦੇ ਮਹਾਨ ਕਾਰਜਾਂ ’ਚ ਸ਼ੋ੍ਰਮਣੀ ਕਮੇਟੀ ਹਮੇਸ਼ਾ ਦੇਵੇਗੀ ਸਹਿਯੋਗ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਟਿਆਲਾ 27 ਮਈ (ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ 30 ਕਿਲੋਵਾਟ ਦੀ ਸਮਰਥਾ ਵਾਲੇ ਸੋਲਰ ਪਲਾਂਟ ਲਗਾਉਣ ਵਾਲੀ ਗੁਰੂ ਸ਼ਬਦ ਪ੍ਰਚਾਰ ਸਭਾ ਸੁਸਾਇਟੀ ਦੇ ਮੈਂਬਰਾਂ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਗੁਰੂ ਸ਼ਬਦ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਸ. ਭਗਵੰਤ ਸਿੰਘ ਦੀ ਸਮੁੱਚੀ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਿਆਂ ਇਹ ਕਾਰਜ ਕੀਤਾ। ਸੁਸਾਇਟੀ ਦੇ ਸਮੂਹ ਮੈਂਬਰਾਨ ਸਾਹਿਬਾਨ ਨੂੰ ਸਨਮਾਨਤ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਸਰ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਯੋਗਦਾਨ ਪਾਉਂਦੇ ਆ ਰਹੇ ਹਨ ਅਤੇ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੈ ਕਿ ਵੱਖ-ਵੱਖ ਸ਼ਹਿਰ ਦੀਆਂ ਸਿੱਖ ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਤੋਂ ਗੁਰੂ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ਅਹਿਮ ਕਾਰਜਾਂ ਲਈ ਅੱਗੇ ਆ ਰਹੀਆਂ ਹਨ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਲਗਾਇਆ ਗਿਆ ਸੋਲਰ ਪਲਾਂਟ 60 ਕਿਲੋਵਾਟ ਦੀ ਸਮਰੱਥਾ ਰੱਖਦਾ ਹੈ। ਇਸ ਮੌਕੇ ਗੁਰੂ ਸ਼ਬਦ ਪ੍ਰਚਾਰ ਸਭਾ ਦੇ ਮੁੱਖ ਸੇਵਾ ਸ. ਭਗਵੰਤ ਸਿੰਘ ਨੇ ਵੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੂਹ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ, ਜਥੇ. ਜਰਨੈਲ ਸਿੰਘ ਕਰਤਾਰਪੁਰ, ਜਥੇ. ਨਿਰਮਲ ਸਿੰਘ ਹਰਿਆਊ, ਜਥੇ. ਸਤਵਿੰਦਰ ਸਿੰਘ ਟੌਹੜਾ,ਜਥੇ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇ. ਸੁਰਜੀਤ ਸਿੰਘ ਗੜ੍ਹੀ, ਜਥੇ. ਭੁਪਿੰਦਰ ਸਿੰਘ ਭਲਵਾਨ, ਜਥੇ. ਤੇਜਾ ਸਿੰਘ ਕਮਾਲਪੁਰ, ਜਥੇ. ਨਵਤੇਜ ਸਿੰਘ ਕਾਉਣੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

