ਪਟਿਆਲਾ

ਮਾਹਵਾਰੀ ਦੌਰਾਨ ਮਾਮੂਲੀ ਜਿਹੀ ਲਾਪਰਵਾਹੀ ਬਣ ਸਕਦੀ ਹੈ ਗੰਭੀਰ ਬਿਮਾਰੀਆਂ ਦਾ ਕਾਰਨ

ਪਟਿਆਲਾ 28 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਵਿਸ਼ਵ ਮਹਾਵਾਰੀ ਦੋਰਾਣ ਸ਼ਰੀਰਿਕ ਸਾਫ ਸਫਾਈ ਦਿਵਸ ਤਹਿਤ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ. ਰਾਜੂ ਧੀਰ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀਆਂ ਆਰ.ਬੀ.ਐਸ.ਕੇ. ਦੀਆ ਟੀਮਾ ਦੇ ਡਾਕਟਰਾਂ ਵੱਲੋਂ ਸਕੂਲਾਂ ਵਿੱਚ ਲੜਕੀਆਂ ਨੂੰ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਫਾਈ ਦਿਵਸ ਦੀ ਮੱਹਤਤਾ ਅਤੇ ਮਹਾਵਾਰੀ ਦੋਰਾਣ ਸਾਫ ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।ਜਿਲ੍ਹੇ ਦੇ ਨੋਡਲ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਮਾਹਵਾਰੀ ਸਫਾਈ ਦਿਵਸ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦੇ ਮਹੱਤਵ ਨੂੰ ਸਮਝਾਉਣਾ ਹੈ। ਇਸ ਦਿਨ ਅਜਿਹਾ ਮਾਹੌਲ ਬਣਾਉਣ ਦੀ ਕੋਸ਼ਿਸ ਕੀਤੀ ਜਾਂਦੀ ਹੈ ਕਿ ਲੋਕਾਂ ਨੂੰ ਦੱਸਿਆਂ ਜਾ ਸਕੇ ਕਿ ਮਾਹਵਾਰੀ ਕੋਈ ਅਪਰਾਧ ਨਹੀਂ ਹੈ, ਸਗੋਂ ਇਹ ਇਕ ਆਮ ਸਰੀਰਕ ਪ੍ਰਕਿਰਿਆ ਹੈ.।ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿਣ ਵਾਲੀਆਂ ਲੱਖਾਂ ਔਰਤਾਂ ਮੈਨਸਟੂਰਅਲ ਹਾਈਜੀਨ ਹੈਲਥ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਤੋਂ ਅਜੇ ਵੀ ਅਣਜਾਣ ਹਨ ਅਤੇ ਉਨਾਂ ਨੂੰ ਇਹ ਵੀ ਨਹੀਂ ਪਤਾ ਕਿ ਉਨਾਂ ਦੀ ਮਾਮੂਲੀ ਜਿਹੀ ਲਾਪਰਵਾਹੀ ਉਨਾਂ ਲਈ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ, ਯੋਨੀ ਦੀ ਲਾਗ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਦਾ ਅਸਰ ਨਾ ਸਿਰਫ ਔਰਤਾਂ ਨੂੰ ਸਰੀਰਕ ਤੌਰ ਤੇ ਸਗੋਂ ਮਾਨਸਿਕ ਤੌਰ ਤੇ ਵੀ ਲੰਬੀ ਉਮਰ ਤਕ ਪ੍ਰਭਾਵਿਤ ਕਰ ਸਕਦਾ ਹੈ।

ਡਾ. ਜਸਮੀਤ ਕੋਰ ਨੇ ਦੱਸਿਆ ਕਿ ਨੌਜਵਾਨ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦਾ ਧਿਆਨ ਰੱਖਣ ਲਈ ਲੋੜੀਂਦੀ ਜਾਣਕਾਰੀ ਹੋਣਾ ਜਰੂਰੀ ਹੈ ਤਾਂ ਜੋ ਉਹ ਅਣਜਾਣੇ ਵਿਚ ਕਿਸੇ ਵੀ ਮਾਰੂ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਣ। ਦਰਅਸਲ, ਸਮਾਜ ਵਿਚ ਅਜੇ ਵੀ ਬਹੁਤ ਔਰਤਾਂ ਇਸ ਤੇ ਖੁੱਲ੍ਹ ਕੇ ਗੱਲ ਨਹੀਂ ਕਰ ਪਾਉਂਦੀਆਂ ਕਿ ਪੀਰੀਅਡਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ।ਉਨਾਂ ਵੱਲੋਂ ਮਾਹਵਾਰੀ ਚੱਕਰ ਨੂੰ ਵਿਸਥਾਰ ਪੂਰਵਕ ਦੱਸਣ ਦੇ ਨਾਲ-ਨਾਲ ਵਰਤੋਂ ਹੋਏ ਸੈਨਟਰੀ ਨੈਪਕਿਨ ਦਾ ਨਿਪਟਾਰਾ ਕਰਨ ਦਾ ਤਰੀਕਾ ਵੀ ਦੱਸਿਆ।

Leave a Reply

Your email address will not be published. Required fields are marked *