ਮਾਨ ਤੇ ਕੇਜਰੀਵਾਲ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ
ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ:(ਮਧੂਸਾਰ ਬਿਊਰੋ) : ਉਘੇ ਪੰਜਾਬੀ ਗਾਇਬ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨਾਲ ਉਨ੍ਹਾਂ ਦੇ ਪ੍ਰਸ਼ਸੰਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁਖਦਾਈ ਘਟਨਾ ਲਈ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ।
ਉਧਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਗਾਇਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਕਾਤਲ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ”ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।” ਉਨ੍ਹਾਂ ਕਿਹਾ, ”ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ”

