ਦੇਸ਼-ਵਿਦੇਸ਼ਪੰਜਾਬ

ਜੀਵਨਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅੰਮ੍ਰਿਤਸਰ (ਮਧੂਸਾਰ ਬਿਊਰੋ) ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਸਬੰਧੀ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਵੱਲੋਂ ਵਿਧਾਇਕਾ ਵਿਰੁੱਧ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਨ ਦਾ ਵੀ ਦੋਸ਼ ਹੈ। ਜਵੀਨਜੋਤ ਖਿਲਾਫ ਸੋਸ਼ਲ ਮੀਡੀਆ ਉਪਰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ। ਪੁਲਿਸ ਨੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਅੰਮ੍ਰਿਤਸਰ ਪੂਰਬੀ 2022 ਦੇ ਚੋਣ ਨਤੀਜਿਆਂ ਅਨੁਸਾਰ 34,257 ਵੋਟਾਂ ਪਈਆਂ ਸੀ ਤੇ 8,129 ਵੋਟਾਂ ਦੇ ਫਰਕ ਨਾਲ ਜੇਤੂ ਰਹੀ ਸੀ। ਵਿਧਾਇਕਾ ਜੀਵਨਜੋਤ ਨੇ ਇਸ ਸਬੰਧੀ ਡੀਜੀਪੀ ਵੀਕੇ ਭਾਵਰਾ ਤੇ ਸੀਪੀ ਅਰੁਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਆਈਟੀ ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮਾਂ ਹੇਠ ਕੇਸ ਦਰਜ ਕਰ ਲਿਆ ਹੈ।ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *