ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਕਰਨਾਟਕ: ਸਭਾ ਦੌਰਾਨ ਆਪਸ ’ਚ ਭਿੜੇ ਕਿਸਾਨ, ਰਾਕੇਸ਼ ਟਿਕੈਤ ’ਤੇ ਸੁੱਟੀ ਸਿਆਹੀ

ਬੇਂਗਲੁਰੂ (ਮਧੂਸਾਰ ਬਿਊਰੋ) – ਕਰਨਾਟਕ ਦੇ ਬੇਂਗਲੁਰੂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬੇਂਗਲੁਰੂ ਸਥਿਤ ਗਾਂਧੀ ਭਵਨ ’ਚ ਕਿਸਾਨ ਸੰਗਠਨਾਂ ਵਲੋਂ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਹੰਗਾਮਾ ਹੋ ਗਿਆ। ਇਸ ਪ੍ਰੋਗਰਾਮ ’ਚ ਕਿਸਾਨ ਆਪਸ ’ਚ ਭਿੜ ਗਏ। ਸ਼ਰਾਰਤੀ ਅਨਸਰਾਂ ਨੇ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਚਿਹਰੇ ’ਤੇ ਕਾਲੀ ਸਿਆਹੀ ਸੁੱਟ ਦਿੱਤੀ ਗਈ। ਘਟਨਾ ਤੋਂ ਬਾਅਦ ਆਯੋਜਕਾਂ ਅਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਹੋ ਗਈ।

ਇਸ ਤੋਂ ਬਾਅਦ ਦੋਹਾਂ ਪੱਖਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਅਤੇ ਇਕ-ਦੂਜੇ ’ਤੇ ਪਲਾਸਟਿਕ ਦੀਆਂ ਕੁਰਸੀਆਂ ਨਾਲ ਹਮਲਾ ਕੀਤਾ। ਇਸ ਘਟਨਾ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਟਿਕੈਤ ਨੇ ਦੋਸ਼ ਲਾਇਆ ਕਿ ਸੂਬਾਈ ਸਰਕਾਰ ਦੀ ਮਿਲੀਭੁਗਤ ਨਾਲ ਉਨ੍ਹਾਂ ਉੱਪਰ ਸਿਆਹੀ ਸੁੱਟੀ ਗਈ। ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਥਾਨਕ ਪੁਲਸ ਇਸ ਲਈ ਜ਼ਿੰਮੇਵਾਰ ਹੈ ਅਤੇ ਸੂਬਾ ਸਰਕਾਰ ਦੀ ਮਿਲੀਭੁਗਤ ਨਾਲ ਇਹ ਸਭ ਹੋਇਆ। ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਪਗੜੀ, ਚਿਹਰੇ, ਕੁੜਤੇ ਅਤੇ ਗਰਦਨ ਦੇ ਆਲੇ-ਦੁਆਲੇ ਕਾਲੀ ਸਿਆਹੀ ਦਾ ਦਾਗ ਪੈ ਗਿਆ।

Leave a Reply

Your email address will not be published. Required fields are marked *