ਅੰਮ੍ਰਿਤਸਰਪੰਜਾਬ

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 127 ਕੁਇੰਟਲ ਕਣਕ ਤੇ 1 ਲੱਖ 13 ਹਜ਼ਾਰ ਰੁਪਏ ਭੇਟ

ਅੰਮ੍ਰਿਤਸਰ, 1 ਜੂਨ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 127 ਕੁਇੰਟਲ 90 ਕਿਲੋ ਕਣਕ ਅਤੇ 1 ਲੱਖ 13 ਹਜ਼ਾਰ 331 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦੇ ਹਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਭਾਈ ਜਤਿੰਦਰ ਸਿੰਘ ਮੋਰਾਂਵਾਲੀ, ਭਾਈ ਜਸਪ੍ਰੀਤ ਸਿੰਘ, ਸ. ਮੱਖਣ ਸਿੰਘ ਨੰਬਰਦਾਰ, ਸ. ਰਸਪਿੰਦਰ ਸਿੰਘ, ਸ. ਸੁਰਜੀਤ ਸਿੰਘ, ਕਮਾਂਡੈਂਟ ਆਰ.ਪੀ. ਸਿੰਘ, ਡਾ. ਸੁਖਬੀਰ ਸਿੰਘ, ਸ. ਅਵਤਾਰ ਸਿੰਘ, ਸ. ਦਲਜੀਤ ਸਿੰਘ ਤੇ ਹੋਰ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *