ਦੇਸ਼-ਵਿਦੇਸ਼ਪੰਜਾਬ

ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ’ਤੇ ਜਾਨਲੇਵਾ ਹਮਲਾ, ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਲਖੀਮਪੁਰ ਖੀਰੀ (ਮਧੂਸਾਰ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ਸਿੰਘ ‘ਤੇ ਇੱਥੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਮਲਾ ਮੰਗਲਵਾਰ ਰਾਤ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਗੋਲਾ ਕੋਤਵਾਲੀ ਇਲਾਕੇ ਦੇ ਅਲੀਗੰਜ-ਮੁਡਾ ਰੋਡ ਤੋਂ ਆਪਣੀ SUV ’ਚ ਘਰ ਪਰਤ ਰਹੇ ਸਨ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗਨੀਮਤ ਇਹ ਰਹੀ ਕਿ ਇਸ ਹਮਲੇ ਵਿਚ ਸਿੰਘ ਨੂੰ ਕੋਈ ਸੱਟ ਨਹੀਂ ਲੱਗੀ।

ਦਿਲਬਾਗ ਸਿੰਘ ਨੇ ਦੱਸਿਆ ਕਿ ਬਦਮਾਸ਼ਾਂ ਨੇ ਉਨ੍ਹਾਂ ਦੀ SUV ਦਾ ਟਾਇਰ ਪੰਕਚਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਗੱਡੀ ਰੋਕਣੀ ਪਈ। ਬਾਈਕ ‘ਤੇ ਸਵਾਰ ਹਮਲਾਵਰਾਂ ਨੇ SUV ਦਾ ਦਰਵਾਜ਼ਾ ਅਤੇ ਖਿੜਕੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਅਸਫਲ ਰਹੇ, ਤਾਂ ਉਨ੍ਹਾਂ ਨੇ ਡਰਾਈਵਰ ਦੀ ਸੀਟ ਵੱਲ ਖਿੜਕੀ ਦੇ ਪੇਨ ‘ਤੇ ਦੋ ਗੋਲੀਆਂ ਚਲਾਈਆਂ। ਦੱਸ ਦੇਈਏ ਕਿ ਦਿਲਬਾਗ ਸਿੰਘ 3 ਅਕਤੂਬਰ, 2021 ਦੀ ਤਿਕੁਨੀਆ ਹਿੰਸਾ ਦੇ ਗਵਾਹਾਂ ਵਿਚੋਂ ਇਕ ਹੈ। ਤਿਕੁਨੀਆ ਹਿੰਸਾ ’ਚ 4 ਕਿਸਾਨਾਂ, ਇਕ ਪੱਤਰਕਾਰ ਸਮੇਤ 8 ਲੋਕ ਮਾਰੇ ਗਏ ਸਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ।

ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਉਹ ਖੁਦ ਗੱਡੀ ਚਲਾ ਰਹੇ ਸਨ ਅਤੇ SUV ’ਚ ਇਕੱਲੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਮਲਾਵਰਾਂ ਦੇ ਇਰਾਦੇ ਨੂੰ ਸਮਝਦਿਆਂ, ਜਿਸ ਤੋਂ ਤੁਰੰਤ ਬਾਅਦ ਡਰਾਈਵਿੰਗ ਸੀਟ ਨੂੰ ਮੋੜ ਦਿੱਤਾ ਅਤੇ ਹੇਠਾਂ ਝੁਕ ਗਏ ਕਿਉਂਕਿ ਖਿੜਕੀਆਂ ਕਾਲੀਆਂ ਸਨ ਅਤੇ ਬਾਹਰੋਂ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਲਈ ਹਮਲਾਵਰ SUV ਵਿਚ ਉਨ੍ਹਾਂ ਦੀ ਸਥਿਤੀ ਨਹੀਂ ਦੇਖ ਸਕੇ ਅਤੇ ਆਪਣੇ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਗੰਨਮੈਨ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ ਕਿਉਂਕਿ ਉਸ ਦਾ ਲੜਕਾ ਅਚਾਨਕ ਬੀਮਾਰ ਪੈ ਗਿਆ ਸੀ।

Leave a Reply

Your email address will not be published. Required fields are marked *