ਪਟਿਆਲਾ

ਪੰਜਾਬ ਦੇ ਮੌਜੂਦਾ ਹਾਲਾਤਾਂ *ਤੇ ਯੂਵਾ ਏਕਤਾ ਸਰਵ ਹਿੱਤ ਮੰਚ ਦੇ ਪ੍ਰਧਾਨ ਵਡੇਰਾ ਨੇ ਪ੍ਰਗਟਾਈ ਚਿੰਤਾ

ਪਟਿਆਲਾ (ਮਧੂਸਾਰ ਬਿਊਰੋ) : ਅੱਜ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਗੰਭੀਰ ਚਿੰਤਾਜਨਕ ਬਣ ਗਏ ਹਨ। ਦਿਨ ਪ੍ਰਤੀ ਦਿਨ ਕੋਈ ਨਾ ਕੋਈ ਅਣਸੁਖਾਵੀ ਘਟਨਾ ਪੰਜਾਬ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਵਾਪਰ ਰਹੀ ਹੈ। ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਹਤਿਆਕਾਂਡ ਤੋਂ ਬਾਅਦ ਵੀ ਦਿਨ, ਦਹਿਲਾਉਣ ਵਾਲੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਅਜਿਹੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੂੰ ਸਾਰਥਕ ਨਤੀਜੇ ਦੇਣ ਵਾਲੀਆਂ ਠੋਸ ਸਖਤ ਨੀਤੀਆਂ ਨੂੰ ਅਮਲ *ਚ ਲਿਆਉਣਾ ਅਤੀ ਜਰੂਰੀ ਹੈ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਕੀਤਾ ਜਾ ਸਕੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਯੂਵਾ ਏਕਤਾ ਸਰਵ ਹਿੱਤ ਮੰਚ ਦੇ ਪ੍ਰਧਾਨ ਹਿਮਾਂਸ਼ੂ ਨੇ ਪ੍ਰੈਸ ਦੇ ਨਾਂਅ ਇੱਕ ਨੋਟ ਜਾਰੀ ਕਰ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਬੀਤੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਜੂਝਦੇ ਆ ਰਹੇ ਸਨ, ਜਿਨਾਂ ਦਾ ਹਲ ਅੱਜ ਵੀ ਨਹੀਂ ਹੋਇਆ।

ਮਹਿੰਗਾਈ, ਬੇਰੋਜਗਾਰੀ, ਨਸ਼ਾਖੋਰੀ ਦੇ ਖਾਤਮੇ ਲਈ ਇੱਕ ਬਦਲਾਅ ਦੇ ਰੂਪ ਵਿੱਚ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਦੀ ਵਾਗਡੋਰ ਸੌਂਪੀ ਸੀ ਪਰ ਹੋਈਆਂ ਇਸਦੇ ਉਲਟ। ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਨਸ਼ਿਆਂ ਨਾਲ ਮੌਤਾ, ਹੱਤਿਆਵਾਂ ਦੀਆਂ ਵਾਰਦਾਤਾਂ ਤੋਂ ਜਾਪਦਾ ਹੈ ਜਿਵੇਂ ਪੰਜਾਬ ਵਿੱਚ ਜੰਗਲ ਰਾਜ ਆ ਗਿਆ ਹੈ। ਜਿਸਦੀ ਸਮਾਪਤੀ ਤੋਂ ਬਿਨਾਂ ਪੰਜਾਬ ਦੇ ਲੋਕ ਖੁੱਦ ਨੂੰ ਬੇਚਿੰਤਤ, ਬੇਡਰ ਮਹਿਸੂਸ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਅੱਜ ਅਹਿਮ ਸ਼ਖਸ਼ੀਅਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਬਹੁਤ ਜਰੂਰੀ ਹੈ। ਰਾਜਸੀ ਆਗੂਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਵੀ ਸਮਾਜਿਕ ਅਨਸਰਾਂ, ਕੁਰੀਤੀਆਂ ਵਿਰੁੱਧ ਆਵਾਜ ਬੁਲੰਦ ਕਰਦੇ ਆ ਰਹੇ ਹਨ, ਜਿਹੜੇ ਕਿ ਸਮਾਜ ਲਈ ਅਹਿਮ ਹਨ। ਪ੍ਰਧਾਨ ਹਿਮਾਂਸ਼ੂ ਵਡੇਰਾ ਨੇ ਕਿਹਾ ਕਿ ਬੀਤੇ ਸਮੇਂ ਅਣਪਛਾਤਿਆਂ ਵਲੋਂ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਦੀ ਲਿਖਤੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਸੀ, ਪਰ ਉਹ ਅੱਜ ਵੀ ਸਮਾਜ, ਦੇਸ਼ ਹਿੱਤ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਬੁਲੰਦ ਹੌਂਸਲੇ ਨਾਲ ਦੇ ਰਹੇ ਹਨ।

Leave a Reply

Your email address will not be published. Required fields are marked *