ਸੰਧੂ ਕਾਲਜ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਹਾਦਰਗੜ੍ਹ, 02 ਜੂਨ (ਮਧੂਸਾਰ ਬਿਊਰੋ) ਪਟਿਆਲਾ-ਰਾਜਪੁਰਾ ਰੋਡ ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਸਕੱਤਰ ਅਨੂਪਿੰਦਰ ਕੌਰ ਸੰਧੂ ਵਲੋਂ ਵੀ ਸੇਵਾ ’ਚ ਹਾਜ਼ਰੀ ਲਗਵਾਈ ਗਈ। ਉਨ੍ਹਾਂ ਸਾਂਝੇ ਰੂਪ ’ਚ ਬੋਲਦਿਆਂ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਸ਼ਹੀਦੀ ਦੇ ਕੇ ਪਾਪ ਅਤੇ ਜ਼ੁਲਮ ਦੇ ਵਿਰੁੱਧ ਡਟਣ ਦਾ ਸੰਦੇਸ਼ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਹਸਾਨੀ ਸ਼ਹਾਦਤ ਵਾਲੇ ਦਿਨ ਹਰੇਕ ਧਰਮ ਅਤੇ ਵਰਗ ਵਲੋਂ ਗਰਮੀਆਂ ਦੇ ਦਿਨਾਂ ’ਚ ਠੰਡੇ ਜਲ ਦੀਆਂ ਛਬੀਲਾਂ ਲਗਾਈਆਂ ਜਾਂਦੀਆਂ ਹਨ। ਇਸ ਮੌਕੇ ਕਾਲਜ ਦੇ ਵਿਿਦਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਪਟਿਆਲਾ ਤੋਂ ਰਾਜਪੁਰਾ ਰੋਡ ਤੇ ਜਾਂਦੇ ਰਾਹਗੀਰਾਂ ਨੂੰ ਠੰਡਾ ਜਲ ਛਕਾਉਣ ਦੀ ਸੇਵਾ ਕੀਤੀ ਗਈ। ਇਸ ਮੌਕੇ ਕਾਲਜ ਦੇ ਰਜਿਸਟਰਾਰ ਆਰ. ਕੇ. ਗੁਲੇਰੀਆ, ਕਾਲਜ ਦੇ ਪ੍ਰਿੰਸੀ. ਡਾ. ਮੰਜੂ ਸੂਦ ਅਤੇ ਵਾਈਸ ਪ੍ਰਿੰਸੀ: ਚਰਨਜੀਤ ਸਿੰਘ ਸੋਹੀ, ਪ੍ਰੋ. ਨਵਨੀਤ ਕੌਰ, ਡਾ. ਸੋਨੂੰ ਪੰਨੂੰ, ਪ੍ਰੋ. ਪਰਮਿੰਦਰ ਕੌਰ, ਡਾ. ਜੀਵਨਜੋਤ, ਪ੍ਰੋ. ਰਿੰਕੂ ਡੇਹਰਾ, ਪ੍ਰੋ. ਸੋਨੀਆ ਮਦਾਨ, ਪ੍ਰੋ. ਰਿੱਤੂ ਅਰੋੜਾ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪੁਸ਼ਪਿੰਦਰ ਸਿੰਘ ਮਿੱਕੀ ਆਦਿ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

