ਪੰਜਾਬਪਟਿਆਲਾ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰੂ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਅੰਦਰ ਲਾਸਾਨੀ ਅਤੇ ਬੇਮਿਸਾਲ : ਪ੍ਰੋ. ਬਡੂੰਗਰ

ਪਟਿਆਲਾ 3 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਧਾਰਮਕ ਸਮਾਗਮ ਦੌਰਾਨ ਹਜ਼ੂਰੀ ਕੀਰਤਨੀ ਭਾਈ ਰਾਜਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਨਾਲ ਨਿਹਾਲ ਕੀਤਾ। ਮੁੱਖਵਾਕ ਭਾਈ ਅਜਮੇਰ ਸਿੰਘ ਨੇ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੇ ਅਰਦਾਸ ਕੀਤੀ।

ਸ਼ਹੀਦੀ ਦਿਹਾੜੇ ਮੌਕੇ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਉਪਰੰਤ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ਹੀਦੀ ਪੁਰਬ ਅਤੇ ਇਤਿਹਾਸ ਦੀ ਰੌਸ਼ਨੀ ਵਿਚ ਜਾਣੂੰ ਕਰਵਾਇਆ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਅੰਦਰ ਲਾਸਾਨੀ ਅਤੇ ਬੇਮਿਸਾਲ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਾਰਿਆਂ ਨੂੰ ਜਿਥੇ ਜ਼ਬਰ ਅਤੇ ਜ਼ੁਲਮ ਦੇ ਖਿਲਾਫ ਲੜਨ ਦੀ ਪ੍ਰੇਰਨਾ ਮਿਲਦੀ ਹੈ, ਉਥੇ ਹੀ ਧਰਮ ਦੇ ਮਾਰਗ ’ਤੇ ਚੱਲਣ ਦੀ ਜੀਵਨ ਜਾਂਚ ਪ੍ਰਦਾਨ ਹੁੰਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਜ਼ਬਰ ਅਤੇ ਜੁਲ਼ਮ ਦੇ ਖਿਲਾਫ਼ ਟਾਕਰਾ ਰਦਿਆਂ ਅਡਿੱਗ ਅਤੇ ਅਡੋਲ ਰਹਿ ਕੇ ਤੱਤੀ ਤਵੀ ’ਤੇ ਬੈਠ ਕੇ ਸ਼ਹਾਦਤ ਦਿੱਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਪ ਜੀ ਦੀ ਰਚਿਤ ਬਾਣੀ ਮਾਨਵਤਾ ਦਾ ਕਲਿਆਣ ਅਤੇ ਸਰਬੱਤ ਦਾ ਭਲਾ ਕਰਨ ਦਾ ਮਾਰਗ ਵਿਖਾਉਂਦੀ ਹੈ, ਆਓ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਧਾਰਨੀ ਹੋਈਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜਸਪ੍ਰੀਤ ਸਿੰਘ ਭਾਟੀਆ ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਦੀਪ ਸਿੰਘ, ਮਨਜੀਤ ਸਿੰਘ ਕੌਲੀ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਟਾਫ ਅਤੇ ਅਧਿਕਾਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *