ਬੀਬੀ ਭਾਨੀ ਜੀ ਸੁਖਮਣੀ ਸੇਵਾ ਸੁਸਾਇਟੀ ਅਮਲੋਹ ਵੱਲੋਂ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ।
ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਭਰੀ ਹਾਜ਼ਰੀ।

ਅਮਲੋਹ,3 ਜੂਨ (ਮਧੂਸਾਰ ਬਿਊਰੋ) ਬੀਬੀ ਭਾਨੀ ਜੀ ਸੁਖਮਣੀ ਸੇਵਾ ਸੁਸਾਇਟੀ ਅਮਲੋਹ ਦੀਆਂ ਬੀਬੀਆਂ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅੱਜ ਜਿਥੇ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਉਥੇ 40 ਰੋਜ਼ਾ ਲੜੀ ਪਾਠਾਂ ਦੇ ਭੋਗ ਪਾ ਕਿ ਧਾਰਮਿਕ ਸਮਾਗਮ ਵੀ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਜਿਥੇ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕਿ ਹਾਜ਼ਰੀ ਭਰੀ ਉਥੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕਿ ਗੁਰੂ ਦਾ ਅਸ਼ੀਰਵਾਦ ਲਿਆ। ਰਾਜੂ ਖੰਨਾ ਨੇ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਦੇ ਹੋਏ। ਉਹਨਾਂ ਦੇ ਦਰਸਾਏ ਮਾਰਗ ਤੇ ਚੱਲ ਕਿ ਲੋੜਵੰਦਾਂ ਦੀ ਜਿੱਥੇ ਵਧੇਰੇ ਸਹਾਇਤਾ ਕਰਨੀ ਚਾਹੀਦੀ ਹੈ।ਉਥੇ ਹੱਕ ਅਤੇ ਸੱਚ ਤੇ ਪਹਿਰਾ ਦਿੰਦੇ ਹੋਏ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਬੀਬੀ ਭਾਨੀ ਜੀ ਸੁਖਮਣੀ ਸੇਵਾ ਸੁਸਾਇਟੀ ਦੀਆ ਸਮੁੱਚੀਆਂ ਬੀਬੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਜਿਹਨਾਂ ਵੱਲੋਂ ਹਰ ਸਾਲ ਇਹ ਵਿਸ਼ਾਲ ਧਾਰਮਿਕ ਸਮਾਗਮ ਕਰਵਾ ਕੇ ਸੰਗਤਾ ਨੂੰ ਸਿੱਖੀ ਨਾਲ ਜੋੜਨ ਦਾ ਯਤਨ ਕੀਤਾ ਜਾਂਦਾ ਹੈ।ਇਸ ਮੌਕੇ ਤੇ ਰਾਗੀ ਕੀਰਤਨੀਏ ਜੱਥਿਆਂ ਵੱਲੋਂ ਆਪਣੇ ਕਥਾ ਕੀਤਰਨ ਰਾਹੀਂ ਜਿਥੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਂਥੇ ਸੁਸਾਇਟੀ ਵੱਲੋਂ ਗੁਰੂ ਕਿ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਪ੍ਰਧਾਨ ਬੀਬੀ ਸਤਵਿੰਦਰ ਕੌਰ ਗਿੱਲ, ਖ਼ਜ਼ਾਨਚੀ ਬੀਬੀ ਪਰਮਜੀਤ ਕੌਰ ਔਲਖ, ਬੀਬੀ ਜਸਵੰਤ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ ਮੁੰਡੀ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ ਬੇਬੀ,ਹਰਪਾਲ ਕੌਰ,ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਸਾਬਕਾ ਪ੍ਰਧਾਨ ਹਰਭਜਨ ਸਿੰਘ ਅਮਲੋਹ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਹਰਵਿੰਦਰ ਸਿੰਘ ਬਿੰਦਾ, ਗੁਰਮੇਲ ਸਿੰਘ ਅਮਲੋਹ,ਬੀਬੀ ਸੁਖਵਿੰਦਰ ਕੌਰ, ਅਵਤਾਰ ਸਿੰਘ ਸ਼ੇਰਗਿੱਲ,ਪਾਲ ਸਿੰਘ ਖੁੰਮਣਾ, ਕੁਲਜੀਤ ਸਿੰਘ ਨਰੈਣਗੜ,ਲੱਖੀ ਔਜਲਾ, ਦਰਸ਼ਨ ਸਿੰਘ ਔਲਖ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

