ਦੇਸ਼-ਵਿਦੇਸ਼ਪੰਜਾਬ

ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ

ਫਤਿਹਾਬਾਦ (ਮਧੂਸਾਰ ਬਿਊਰੋ) -ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ। ਹਰਿਆਣਾ ਦੇ ਫਤਿਹਾਬਾਦ ਤੋਂ ਇਕ ਸੀ.ਸੀ.ਟੀ.ਵੀ ਫੁਟੇਜ ‘ਚ ਬਲੈਰੋ ਗੱਡੀ ‘ਚੋਂ ਉਤਰੇ ਦੋ ਸ਼ੱਕੀ ਨੌਜਵਾਨ ਨਜ਼ਰ ਆ ਰਹੇ ਹਨ ਜੋ ਕੁਝ ਦੇਰ ਲਈ ਗੱਲਬਾਤ ਕਰਦੇ ਸਾਫ਼ ਦਿਖਾਈ ਦੇ ਰਹੇ ਹਨ।

ਫਤਿਹਾਬਾਦ ਦੇ ਬਿਸਲਾ ਪਿੰਡ ‘ਚ ਪੈਟਰੋਲ ਪੰਪ ਤੋਂ ਇਹ ਸ਼ੱਕੀ ਕਾਤਲ ਬਲੈਰੋ ਗੱਡੀ ‘ਚ ਤੇਲ ਪਵਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਗੱਡੀ ਦਾ ਨੰਬਰ DL 10 CT 0196 ਸਾਫ ਨਜ਼ਰ ਆ ਰਿਹਾ ਹੈ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।

Leave a Reply

Your email address will not be published. Required fields are marked *