ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਗੁਰਮਤਿ ਸਮਾਗਮ
ਘੱਲੂਘਾਰਾ ਦਿਵਸ ਮਨਾਇਆ, ਜੂਨ ’84 ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾ ਸਤਿਕਾਰ ਭੇਂਟ
ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਨਮਾਨਤ

ਪਟਿਆਲਾ 5 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਜਿਥੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਹੀ 40 ਦਿਨਾਂ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦੀ ਚੱਲ ਰਹੀ ਲੜੀ ਤਹਿਤ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ। ਇਸ ਦੌਰਾਨ ਚੱਲੇ ਦੀਵਾਨਾਂ ਵਿਚ ਭਾਈ ਗੁਰਦੀਪ ਸਿੰਘ ਵਾਲਿਆਂ ਨੇ ਇਕੱਠ ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਨਾਲ ਜੋੜਿਆ ਅਤੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸੰਗਤਾਂ ਗੁਰਬਾਣੀ ਫਲਸਫੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਘੱਲੂਘਾਰਾ ਦਿਵਸ ਮੌਕੇ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦਾ ਸ਼ਿਕਾਰ ਹੋਏ ਸ਼ਹੀਦ ਸਿੰਘਾਂ ਨੂੰ ਵੀ ਯਾਦ ਕੀਤਾ ਅਤੇ ਸ਼ਰਧਾ ਸਤਿਕਾਰ ਭੇਂਟ ਕੀਤਾ। ਗੁਰਮਤਿ ਸਮਾਗਮ ਦੌਰਾਨ ਸੰਤ ਮਹਾਂਪੁਰਸ਼ਾਂ ਵੱਲੋਂ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੂੰ ਵੀ ਸਨਮਾਨਤ ਕੀਤਾ, ਜਿਨ੍ਹਾਂ ਵਿਚ ਪ੍ਰਧਾਨ ਬੀਬੀ ਮਨਦੀਪ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਪ੍ਰਦੀਪ ਕੌਰ, ਬੀਬੀ ਤੇਜਵੀਰ ਕੌਰ ਨਾਗੀ, ਬੀਬੀ ਗੁਰਨਾਮ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਸੁਰਿੰਦਰ ਕੌਰ ਆਦਿ ਸ਼ਾਮਲ ਸਨ। ਇਸ ਦੌਰਾਨ ਭਾਈ ਗੁਰਦੀਪ ਸਿੰਘ ਨੇ ਪੁੱਜੀਆਂ ਸੰਗਤਾਂ ਧੰਨਵਾਦ ਕੀਤਾ। ਗੁਰਮਤਿ ਸਮਾਗਮ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ ਭਾਈ ਗੁਰਮੀਤ ਸਿੰਘ ਬਿੱਟੂ, ਅਵਤਾਰ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਭਜਨ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਸ਼ਾਮਲ ਸਨ।

