ਜਿਲ੍ਹੇ ਵਿੱਚ ਅੱਜ 1764 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ ,
ਕੋਈ ਵੀ ਕੋਵਿਡ ਪੋਜਟਿਵ ਕੇਸ ਨਹੀਂ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ, 6 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 238 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀਂ ਹੋਇਆ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,249 ਹੀ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,786 ਹੈ।¤ ਐਕਟਿਵ ਕੇਸਾਂ ਦੀ ਗਿਣਤੀ 6 ਹੈ ।¤ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੈ।¤
ਅੱਜ 427 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,53,129 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,249 ਕੋਵਿਡ ਪੋਜਟਿਵ, 11,90,584 ਨੈਗੇਟਿਵ ਅਤੇ ਲਗਭਗ 296 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤ ਸਿਵਲ ਸਰਜਨ ਡਾ ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।µ
ਡਾ ਰਾਜੂ ਧੀਰ ਨੇ ਕਿਹਾ ਅੱਜ ਜਿਲ੍ਹੇ ਵਿੱਚ 1764 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 07 ਜੂਨ ਦਿਨ ਮੰਗਲਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਐਸ.ਡੀ.ਐਮ. ਆਫਿਸ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੈਂਪਾਂ ਅਤੇ ਘਰ-ਘਰ ਦਸਖਤ ਮੁਹਿੰਮ ਰਾਹੀਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

