ਹਰਿਆਣਾ

ਏਵੀਏਸ਼ਨ ਹੱਬ ਦ ਕੰਮ ਵਿਚ ਢਿਲਾਈ ਬਰਦਾਸ਼ਤ ਨਹੀਂ ਹੋਵੇਗੀ – ਦੁਸ਼ਯੰਤ ਚੌਟਾਲਾ

ਡਿਪਟੀ ਮੁੱਖ ਮੰਤਰੀ ਨੇ ਸਿਵਲ ਏਵੀਏਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕੀਤੀ

ਚੰਡੀਗੜ੍ਹ, 8 ਜੂਨ ( ) – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਊਹ ਹਿਸਾਰ ਦੇ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਦੇ ਬਾਕੀ ਕੰਮ ਨੂੰ ਨਿਰਧਾਰਤ ਸਮੇਂ ਵਿਚ ਹਰ ਹਾਲ ਵਿਚ ਪੂਰਾ ਕਰਨ, ਇਸ ਵਿਚ ਕਿਸੇ ਵੀ ਤਰ੍ਹਾ ਦੀ ਢਿਲਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਸੀਐਮ ਜਿਨ੍ਹਾਂ ਦੇ ਕੋਲ ਸਿਵਲ ਏਵੀਏਸ਼ਨ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਅੱਜ ਇੱਥੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇੰਟੀਗ੍ਰੇਟਿਡ ਏਵੀਏਸ਼ਨ ਹੱਬ ਦੇ ਕੰਮਾਂ ਨਾਲ ਜੁੜੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ। ਸ੍ਰੀ ਦੁਸ਼ਯੰਤ ਚੌਟਾਲਾ ਨੇ ਇਸ ਮੌਕੇ ‘ਤੇ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਦੇ ਲਈ ਚੱਲ ਰਹੇ ਨਿਰਮਾਣ ਕੰਮਾਂ ਦੀ ਵਿਸਤਾਰ ਨਾਲ ਸਮੀਖਿਆ ਕਰਦੇ ਹੋਏ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕੇਂਦਰ ਸਰਕਾਰ ਨਾਲ ਜੁੜੇ ਕੰਮਾਂ ਦਾ ਵੀ ਫਾਲੋਅੱਪ ਕਰ ਕੇ ਜਲਦੀ ਤੋਂ ਜਲਦੀ ਪੂਰਾ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਜੀਐਲਐਫ ਹਿਸਾਰ ਅਤੇ ਐਚਏਪੀ ਦੀ ਥਰਡ ਬਟਾਲਿਅਨ ਨੂੰ ਜਮੀਨ ਨੂੰ ਸਿਵਲ ਏਵੀਏਸ਼ਨ ਵਿਭਾਗ ਨੂੰ ਟ੍ਰਾਂਸਫਰ ਕਰਨ ਅਤੇ ਉਕਤ ਫੋਰਸ ਲਈ ਹੋਰ ਸਥਾਨ ‘ਤੇ ਜਮੀਨ ਉਪਲਬਧ ਕਰਵਾਉਣ ਲਈ ਪ੍ਰਕ੍ਰਿਆ ਜਲਦੀ ਸ਼ੁਰੂ ਕੀਤੀ ਜਾਵੇ।

ਡਿਪਟੀ ਮੁੱਖ ਮੰਤਰੀ ਨੇ ਇੰਟੀਗੇਟਿਡ ਏਵੀਏਸ਼ਨ ਵਿਚ ਏਅਰਪੋਰਟ ਤੇ ਉਦਯੋਗਾਂ ਦੇ ਲਈ ਸੀਐਲਯੂ ਦੇਣ ਦੀ ਪ੍ਰਕ੍ਰਿਆ ਵਿਚ ਤੇਜੀ ਲਿਆਉਣ ਅਤੇ ਆਈਐਮਸੀ ਪ੍ਰੋਜੈਕਟ ਦੇ ਲਈ ਵਾਤਾਵਰਣ ਨਾਲ ਸਬੰਧਿਤ ਕਲੀਅਰੇਂਸ ਨੂੰ ਸਮੇਂ ‘ਤੇ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਿਸਾਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਪੇਯਜਲ ਉਪਲਬਧ ਕਰਵਾਉਣ ਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਵਿਵਸਥਾ ਕਰਨ ਦੇ ਕੰਮ ਨੂੰ ਪ੍ਰਾਥਮਿਕਤਾ ਦੇਣ। ਉਨ੍ਹਾ ਨੇ ਏਅਰਪੋਰਟ ‘ਤੇ 33 ਕੇਵੀ ਸਬ-ਸਟੇਸ਼ਨ ਸਥਾਪਿਤ ਕਰਨ, ਚਾਰਦੀਵਾਰੀ ਅਤੇ ਉਸ ‘ਤੇ ਬਾੜ ਲਗਾਉਣ, ਬਰਵਾਲਾ ਰੋਡ ਦੀ ਵੈਕਲਪਿਕ ਰੋਡ ਦਾ ਨਿਰਮਾਣ ਕਰਨ, ਹੈਂਗਰਸ ਨੂੰ ਤਿਆਰ ਕਰਨ ਸਮੇਤ ਕਰੀਬ ਦੋ ਦਰਜਨ ਮੁਦਿਆਂ ‘ਤੇ ਚਰਚਾ ਕੀਤੀ ਅਤੇ ਨਿਰਮਾਣ ਵਿਚ ਗੁਣਵੱਤਾ ਲਿਆਉਣ ‘ਤੇ ਜੋਰ ਦਿੱਤਾ। ਇਸ ਮੌਕੇ ‘ਤੇ ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀਕੇ ਦਾਸ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਸਿਵਲ ਏਵੀਏਸ਼ਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਹਰਿਆਣਾ ਪੁਲਿਸ ਦੇ ਡੀਜੀਪੀ ਪੀ ਕੇ ਅਗਰਵਾਲ, ਏਡਵਾਈਜਰ ਕੇ ਐਮ ਪਾਂਡੂਰੰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *