ਪਟਿਆਲਾ

ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਸਬੰਧੀ ਯੂਨੀਅਨ ਦੇ ਵਫਦ ਵੱਲੋਂ ਵਿੱਤ ਮੰਤਰੀ ਪੰਜਾਬ ਨਾਲ ਕੀਤੀ ਮੀਟਿੰਗ

ਵਿੱਤ ਮੰਤਰੀ ਦੇ ਹਾਂ ਪੱਖੀ ਹੁੰਗਾਰੇ ਤੋਂ ਬਾਅਦ ਸੀ.ਪੀ.ਐਫ.ਯੂ ਯੂਨੀਅਨ ਵੱਲੋਂ 17 ਜੂਨ ਨੂੰ ਸੰਗਰੂਰ ਦਾ ਝੰਡਾ ਮਾਰਚ ਕੀਤਾ ਮੁਲਤਵੀ

ਪਟਿਆਲਾ, 9 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਸੀ.ਪੀ.ਐਫ.ਈ.ਯੂ ਪੰਜਾਬ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਜੀਤ ਸਿੰਘ ਸੂਬਾ ਪ੍ਰਧਾਨ, ਰਣਬੀਰ ਸਿੰਘ ਢੰਡੇ ਜਨਰਲ ਸਕੱਤਰ, ਹਰਵੀਰ ਢੀਡਸਾ ਸੀਨੀਅਰ ਮੀਤ ਪ੍ਰਧਾਨ, ਪ੍ਰਭਜੋਤ ਸਿੰਘ ਮੀਤ ਪ੍ਰਧਾਨ, ਪਰਮਿੰਦਰ ਸਿੰਘ, ਦੀਦਾਰ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ, ਧਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਅਮਨਿੰਦਰ ਸਿੰਘ ਸਹਾਇਕ ਪ੍ਰੈਸ ਸਕੱਤਰ, ਸੰਜੀਵ ਕੁਮਾਰ ਰੋਪੜ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਕੱਤਰੇਤ ਦਫਤਰ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਨੀਅਨ ਦੇ ਵਫਦ ਵੱਲੋਂ ਵਿੱਤ ਮੰਤਰੀ ਪੰਜਾਬ ਨੂੰ ਉਨ੍ਹਾਂ ਵੱਲੋਂ ਪਟਿਆਲ਼ਾ ਰੈਲੀ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਂਦਿਆਂ ਪੁਰਾਣੀ ਪੈਨਸ਼ਨ ਸਕੀਮ ਦੇ ਲਾਭਾਂ ਤੇ ਨਵੀਂ ਪੈਨਸ਼ਨ ਸਕੀਮ ਦੇ ਨੁਕਸਾਨ ਬਾਰੇ ਵਿੱਤ ਮੰਤਰੀ ਤੇ ਅਧਿਕਾਰੀਆਂ ਨਾਲ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇਬੰਦੀ ਵੱਲੋਂ ਆਪਣੇ ਤੋਰ ਤੇ ਉਕਤ ਕਾਪੀਆਂ ਅਤੇ ਦਿੱਲੀ ਵਿਧਾਨ ਸਭਾ ਦਾ ਮਤਾ ਦਿੱਤਾ ਗਿਆ।

ਜਿਸ ਤੋਂ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਜਲਦ ਹੀ ਰਾਜਸਥਾਨ ਤੇ ਛੱਤੀਸਗੜ੍ਹ ਸਰਕਾਰ ਦੇ ਪੁਰਾਣੀ ਪੈਨਸ਼ਨ ਸਕੀਮ ਸੰਬੰਧੀ ਲਏ ਗਏ ਫੈਸਲੇ ਦੀ ਕਾਪੀ ਸਰਕਾਰੀ ਤੋਰ ਤੇ ਮੰਗਵਾ ਰਹੇ ਹਨ। ਵਿੱਤ ਮੰਤਰੀ ਜੀ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕੁੱਝ ਸਮਾ ਸਰਕਾਰ ਨੂੰ ਦਿੱਤਾ ਜਾਵੇ ਤਾਂ ਕਿ ਸਰਕਾਰ ਪੱਧਰ ਤੇ ਜੋ ਵੀ ਕਾਰਵਾਈ ਕੀਤੀ ਜਾਣੀ ਹੈ, ਉਸ ਸੰਬੰਧੀ ਤਿਆਰੀ ਕਰ ਲਈ ਜਾਵੇ। ਵਿੱਤ ਮੰਤਰੀ/ਅਧਿਕਾਰੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਪ੍ਰਤੀ ਹਾਂ-ਪੱਖੀ ਸਨ। ਅਖੀਰ ਉਨ੍ਹਾਂ ਕਿਹਾ ਗਿਆ ਕਿ ਇਸ ਸੰਬੰਧੀ ਲਗਾਤਾਰ ਮੀਟਿੰਗਾਂ ਯੂਨੀਅਨ ਨਾਲ ਚੱਲਦੀਆਂ ਰਹਿਣਗੀਆਂ।ਹਰ ਸ਼ੰਘਰਸ਼ ਦਾ ਮਕਸਦ ਸਰਕਾਰ ਨਾਲ ਗੱਲ-ਬਾਤ ਰਾਹੀ ਮਸਲੇ ਨੂੰ ਹੱਲ ਕਰਵਾਉਣਾ ਹੁੰਦਾ ਹੈ।ਜਿਸ ਤੇ ਸੁਖਾਵੇ ਮਾਹੋਲ `ਚ ਹੋਈ ਮੀਟਿੰਗ ਅਤੇ ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਦੇਖਦੇ ਹੋਏ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ 17 ਜੂਨ 2022 ਨੂੰ ਸੰਗਰੂਰ ਵਿਖੇ ਰੱਖਿਆ ਗਿਆ ਝੰਡਾ/ਵਹੀਕਲ ਮਾਰਚ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ। ਯੂਨੀਅਨ ਨੇ ਆਸ ਪ੍ਰਗਟਾਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਦੇ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਵਚਨਬੱਧ ਹੈ।

Leave a Reply

Your email address will not be published. Required fields are marked *