ਗੈਗਸਟਰਾਂ ਤੇ ਨਸ਼ਾ ਮੁਕਤ ਪੰਜਾਬ ਦੇ ਸਿਰਜਣਾ ਲਈ ਸਖਤ ਰੁੱਖ ਅਖਤਿਆਰ ਕਰੇ ਮਾਨ ਸਰਕਾਰ — ਵਡੇਰਾ
ਮਾਵਾਂ ਦੇ ਪੁੱਤਰ ਉਜਾੜਣ ਵਾਲੀਆਂ ਨੂੰ ਹੋਵੇ ਸਜ਼ਾ
ਪੁਲਿਸ ਨੂੰ ਦਿੱਤੀ ਜਾਵੇ ਇਨਕਾਊਟਰ ਦੀ ਖੁਲੀ ਛੋਟ
ਪਟਿਆਲਾ (ਮਧੂਸਾਰ ਬਿਊਰੋ) : ਨਸ਼ੇ ਪੰਜਾਬ ਦੀ ਨੌਜਵਾਨੀ ਨੂੰ ਘੁੱਣ ਵਾਂਗ ਖਾ ਰਹੇ ਹਨ, ਪੰਜਾਬ ਦੇ ਵੱਖ—ਵੱਖ ਸਹਿਰਾਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੀ ਓਵਰਜੋਜ ਨਾਲ ਹੋਣ ਵਾਲੀਆਂ ਮੋਤਾਂ ਦੀ ਗਿਣਤੀ ਅੱਜ ਦਿਨ ਪ੍ਰਤੀ ਦਿਨ ਵਧ ਰਹੀ ਹੈ। ਜਿਸ ਤੋਂ ਇਹ ਅੰਦਾਜਾ ਬੜੀ ਅਸਾਨੀ ਨਾਲ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਦੀ ਨਸ਼ਿਆਂ ਖਿਲਾਫ ਕਿੰਨੀ ਕੁ ਗੰਭੀਰ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਤੇ ਨਸ਼ਿਆਂ ਨਾਲ ਹੋ ਰਹੀਆਂ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਤੇ ਦੁੱਖ ਅਤੇ ਚਿੰਤਾ ਜਾਹਿਰ ਕਰਦਿਆਂ ਯੂਵਾ ਏਕਤਾ ਸਰਵ ਹਿੱਤ ਮੰਚ ਦੇ ਪ੍ਰਧਾਨ ਹਿਮਾਂਸ਼ੂ ਵਡੇਰਾ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਲੈ ਕੇ ਅੱਜ ਤੱਕ ਪੰਜਾਬ ਦੇ ਅਨੇਕਾਂ ਨੌਜਵਾਨਾ ਨੂੰ ਨਸ਼ਿਆਂ ਦਾ ਦੈਂਤ ਨਿਗਲ ਚੁਕਿਆ ਹੈ। ਪਰ ਨਸ਼ਾ ਤਸਕਰ ਨਸ਼ੇ ਵੇਚਣ ਵਾਲੇ ਬੇਖੌਫ ਅੱਜ ਵੀ ਸਮਾਜ ਦੇ ਦੁਸ਼ਮਨ ਬਣਕੇ ਨੌਜਵਾਨਾਂ ਵਿੱਚ ਮੌਤ ਦਾ ਜਹਿਰ ਵੰਡ ਰਹੇ ਹਨ ਅਤੇ ਗੈਰ ਕਾਨੂੰਨੀ ਤੌਰ ਤੇ ਮੋਟੀਆਂ ਕਮਾਈਆਂ ਕਰ ਰਹੇ ਹਨ।
ਜੇਕਰ ਅਜੇ ਇਨ੍ਹਾਂ ਲੋਕਾਂ ਨੂੰ ਜੇਲਾਂ ਵਿੱਚ ਨਾ ਸੁਟਿਆ ਗਿਆ ਤਾਂ ਨਸ਼ੇ ਕਰਨ ਵਾਲਿਆਂ ਦੀ ਗਿਣਤੀ ਕਰੋੜਾਂ ਵਿੱਚ ਪਹੁੰਚ ਜਾਵੇਗੀ। ਪ੍ਰਧਾਨ ਹਿਮਾਂਸ਼ੂ ਵਡੇਰਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀਆਂ ਜਾਨਾ ਬਚਾਉਣ ਲਈ ਇੱਕ ਅਜਿਹੀ ਮੁਹਿੰਮ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਜਿਸਦੇ ਸਾਰਥਕ ਨਤੀਜੇ ਸਾਹਮਣੇ ਆਉਣ ਤੇ ਕੋਈ ਪੰਜਾਬ ਦਾ ਨੌਜਵਾਨ ਨਸ਼ਿਆਂ ਕਾਰਨ ਆਪਣੀ ਜਾਨ ਨਾ ਗਵਾ ਸਕੇ। ਇਸ ਲਈ ਨਸ਼ੇ ਵੇਚਣ ਵਾਲਿਆਂ ਤੇ ਸਪਲਾਈ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਖਤੀ ਨਾਲ ਜਾਰੀ ਰੱਖਿਆ ਜਾਵੇ ਤੇ ਜੇਕਰ ਨਸ਼ੇ ਸਬੰਧੀ ਕੋਈ ਦੋਸ਼ੀ ਪਾਇਆ ਜਾਵੇ ਤਾਂ ਉਸਦੀ ਜਾਇਦਾਦ ਤੇ ਕਮਾਈ ਨੂੰ ਜਿਹੜੀ ਕਿ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਹੈ ਨੂੰ ਜਬਤ ਕੀਤਾ ਜਾਵੇ। ਉਹਨਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਸਿਰਜਣਾ ਲਈ ਮਾਨ ਸਰਕਾਰ ਨੂੰ ਸਖਤ ਰੁੱਖ ਅਖਤਿਆਰ ਕਰਨਾ ਚਾਹੀਦਾ ਹੈ। ਤਾਂ ਜੋ ਲੱਖਾਂ ਘਰਾਂ ਦੇ ਚਿਰਾਗਾਂ ਨੂੰ ਬਚਾਇਆ ਜਾ ਸਕੇ।

