ਹਰਿਆਣਾਦੇਸ਼-ਵਿਦੇਸ਼

ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਹਸਪਤਾਲ ਪਹੁੰਚ ਕੇ ਜਾਣਿਆ ਉਨ੍ਹਾਂ ਦਾ ਹਾਲਚਾਲ

ਚੰਡੀਗੜ੍ਹ, 13 ਜੂਨ (ਹਰਮਿੰਦਰ ਨਾਗਪਾਲ/ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਮੋਹਾਲੀ ਦੇ ਇਕ ਨਿਜੀ ਹਸਪਤਾਲ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲਚਾਲ ਜਾਨਣ ਪਹੁੰਚੇ। ਸ੍ਰੀ ਪ੍ਰਕਾਸ਼ ਸਿੰੰਘ ਬਾਦਲ ਪਿਛਲੇ 3 ਦਿਨ ਤੋਂ ਹਸਪਤਾਲ ਵਿਚ ਭਰਤੀ ਹਨ। ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਦੇ ਪਹੁੰਚਣ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਚੰਗਾ ਲਗਿਆ ਕਿ ਸ੍ਰੀ ਮਨੋਹਰ ਲਾਲ ਉਨ੍ਹਾਂ ਦਾ ਹਾਲ ਜਾਨਣ ਪਹੁੰਚੇ ਹਨ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਿਜੇਂ ਹੀ ਅੱਜ ਉਨ੍ਹਾਂ ਨੂੰ ਸੂਚਨਾ ਪ੍ਰਾਪਤ ਹੋਈ ਤਾਂ ਊਹ ਤੁਰੰਤ ਹੀ ਹਸਪਤਾਲ ਪਹੁੰਚੇ।

ਮੁੱਖ ਮੰਤਰੀ ਨੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕਾਫੀ ਦੇਰ ਤਕ ਗਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ। ਇੰਨ੍ਹਾਂ ਹੀ ਨਹੀਂ, ਮੁੱਖ ਮੰਤਰੀ ਨੇ ਡਾਕਟਰਾਂ ਤੋਂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਹਤ ਦੇ ਸਬੰਧ ਵਿਚ ਵਿਸਥਾਰ ਜਾਣਕਾਰੀ ਲਈ। ਗੌਰਤਲਬ ਹੈ ਕਿ ਸ੍ਰੀ ਪ੍ਰਕਾਸ਼ ਸਿੰਘ ਬਾਦਲ 11 ਜੂਨ ਨੂੰ ਦੇਰ ਸ਼ਾਮ ਤੋਂ ਸਿਹਤ ਸਬੰਧੀ ਕੁੱਝ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨਾ ਪਿਆ।

Leave a Reply

Your email address will not be published. Required fields are marked *